ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਤਹਿਤ ਜ਼ਿਲ੍ਹੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 15 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ ਅਮਰਪ੍ਰੀਤ ਸੰਧੂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਚੀਫ ਮਨਿਸਟ
ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਮੀਟਿੰਗ ਕਰਦੇ ਹੋਏ।


ਫਾਜ਼ਿਲਕਾ, 15 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ ਅਮਰਪ੍ਰੀਤ ਸੰਧੂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਚੀਫ ਮਨਿਸਟਰ ਫੀਲਡ ਅਫਸਰ ਬਬਨਦੀਪ ਸਿੰਘ ਸਮੇਤ ਟ੍ਰੇਡਰ ਕਮਿਸ਼ਨ ਮੈਂਬਰ ਅਤੁਲ ਨਾਗਪਾਲ ਤੇ ਪੁਲਿਸ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨਗਰ ਨਿਗਮ ਤੇ ਕੌਂਸਲ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ, ਪੈਟਰੋਲਿੰਗ, ਪਾਰਕਿੰਗ ਤੇ ਸ਼ਹਿਰ ਦੀ ਸਾਫ ਸਫਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਅਨੁਰਾਜ ਅਹੂਜਾ, ਕਾਰਜ ਸਾਧਕ ਅਫਸਰ ਨਗਰ ਕੌਂਸਲ ਵਿਕਰਮ ਧੂੜੀਆ ਸਮੇਤ ਟ੍ਰੇਡ ਕਮਿਸ਼ਨ ਦੇ ਮੈਂਬਰ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande