ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਡਾ. ਕਰੀਮਪੁਰੀ
ਲੁਧਿਆਣਾ/ਚੰਡੀਗੜ੍ਹ, 15 ਜੁਲਾਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ
ਗੱਲਬਾਤ ਕਰਦੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ।


ਲੁਧਿਆਣਾ/ਚੰਡੀਗੜ੍ਹ, 15 ਜੁਲਾਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਬਸਪਾ ਦਾ ਸੰਘਰਸ਼ ਅਤੇ ਧਰਨਾ ਨਿਰੰਤਰ ਜਾਰੀ ਰਹੇਗਾ।ਡਾ. ਕਰੀਮਪੁਰੀ ਨੇ ਪ੍ਰਸ਼ਾਸਨ ਅਤੇ ਮੌਜੂਦਾ ਸਰਕਾਰਾਂ ਨੂੰ ਘੇਰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਲੁਧਿਆਣਾ ਵਿੱਚ 10ਵੀਂ ਵਾਰ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਦੀ ਨਾਪਾਕ ਕੋਸ਼ਿਸ਼ ਕੀਤੀ ਗਈ ਹੈ। ਇਸ ਵਾਰ ਬੁੱਤ ਦੇ ਬਾਹਰ ਲੱਗਿਆ ਹੋਇਆ ਸੁਰੱਖਿਆ ਸ਼ੀਸ਼ਾ ਤੋੜਿਆ ਗਿਆ, ਜੋ ਕਿ ਸਿੱਧੇ ਤੌਰ 'ਤੇ ਸਮਾਜਿਕ ਸ਼ਾਂਤੀ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹੈ।ਉਨ੍ਹਾਂ ਪੁਲਿਸ ਜਬਰ ਦੀ ਕਰੜੀ ਨਿੰਦਾ, ਇਨਸਾਫ਼ ਦੀ ਮੰਗ ਕਰ ਰਹੇ ਬਸਪਾ ਆਗੂਆਂ ਅਤੇ ਵਰਕਰਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਅਤੇ ਜਬਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਫੜਨ ਦੀ ਬਜਾਏ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਦੇਸ਼ ਭਗਤਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਕਰੀਮਪੁਰੀਨੇ ਕੇਂਦਰ ਦੀ ਭਾਜਪਾ ਸਰਕਾਰ, ਪੰਜਾਬ ਦੀ ਆਪ ਸਰਕਾਰ ਸਮੇਤ ਕਾਂਗਰਸ ਅਤੇ ਅਕਾਲੀ ਦਲ ਦੀ ਰੜਕਵੀਂ ਖ਼ਾਮੋਸ਼ੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਸੰਵਿਧਾਨ ਨਿਰਮਾਤਾ ਦਾ ਸਨਮਾਨ ਬਹਾਲ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ। ਵੋਟਾਂ ਵੇਲੇ ਬਾਬਾ ਸਾਹਿਬ ਦੇ ਨਾਂ 'ਤੇ ਰਾਜਨੀਤੀ ਕਰਨ ਵਾਲੇ ਅੱਜ ਇਸ ਘਿਨਾਉਣੀ ਹਰਕਤ 'ਤੇ ਚੁੱਪੀ ਧਾਰੀ ਬੈਠੇ ਹਨ।ਬਸਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੀਆਂ ਮੁੱਖ ਮੰਗਾਂ ਹਨ ਕਿ ਬਾਬਾ ਸਾਹਿਬ ਦੇ ਸਟੈਚੂ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਅਤੇ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਪੰਜਾਬ ਭਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸਮੂਹ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਦੁਬਾਰਾ ਨਾ ਵਾਪਰੇ। ਪ੍ਰਦਰਸ਼ਨਕਾਰੀਆਂ 'ਤੇ ਬੇਲੋੜੀ ਸਖ਼ਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਪਸ਼ਟ ਸ਼ਬਦਾਂ ਵਿੱਚ ਆਖਿਆ ਕਿ ਬਾਬਾ ਸਾਹਿਬ ਦਾ ਅਪਮਾਨ ਸਮੁੱਚੇ ਸੰਵਿਧਾਨ ਅਤੇ ਦੇਸ਼ ਦੇ ਸਵੈਮਾਨ ਦਾ ਅਪਮਾਨ ਹੈ। ਬਹੁਜਨ ਸਮਾਜ ਪਾਰਟੀ ਦੇਸ਼ ਦੇ ਸਵੈਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਜਦੋਂ ਤੱਕ ਦੋਸ਼ੀ ਸਲਾਖਾਂ ਦੇ ਪਿੱਛੇ ਨਹੀਂ ਹੁੰਦੇ, ਸਾਡਾ ਰੋਸ ਧਰਨਾ ਅਤੇ ਸੰਘਰਸ਼ ਇਵੇਂ ਹੀ ਡਟ ਕੇ ਜਾਰੀ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande