'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਪਾਰ: ਡਾ. ਜਸਬੀਰ ਸਿੰਘ
ਅੰਮ੍ਰਿਤਸਰ, 15 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ''ਮੇਰੀ ਰਸੋਈ'' ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮ
ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ


ਅੰਮ੍ਰਿਤਸਰ, 15 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ 'ਮੇਰੀ ਰਸੋਈ' ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ।

ਡਾ. ਜਸਬੀਰ ਸਿੰਘ ਨੇ ਕਿਹਾ ਕਿ ਯੋਜਨਾ ਦਾ ਉਦੇਸ਼ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ ਕਰੀਬ 27.18 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਸਹੂਲਤ ਪਹੁੰਚਾਉਣ ਦਾ ਹੈ।

ਉਨ੍ਹਾਂ ਦੱਸਿਆ ਕਿ ਹਰ ਰਾਸ਼ਨ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾ ਰਿਹਾ ਹੈ। ਇਹ ਸਹੂਲਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਣ ਵਾਲੀ ਕਣਕ ਤੋਂ ਇਲਾਵਾ ਮੁਹੱਈਆ ਕਰਵਾਈ ਜਾ ਰਹੀ ਹੈ।

ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪਹਿਲੇ, ਪਟਿਆਲਾ ਦੂਜੇ ਅਤੇ ਬਠਿੰਡਾ ਤੀਜੇ ਸਥਾਨ 'ਤੇ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ 1,59,408 ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਯੋਜਨਾ ਭੁੱਖਮਰੀ ਅਤੇ ਕੁਪੋਸ਼ਣ ਨਾਲ ਨਜਿੱਠਣ ਲਈ ਸਰਕਾਰ ਦੀ ਲੋਕ-ਪੱਖੀ ਵਚਨਬੱਧਤਾ ਦਾ ਅਹਿਮ ਹਿੱਸਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande