ਫਿਰੋਜ਼ਪੁਰ ਪੁਲਿਸ ਨੇ 17.35 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਦੋ ਮੁਲਜ਼ਮ ਕੀਤੇ ਕਾਬੂ
ਬਾਈਕ ਸਵਾਰ ਨੌਜਵਾਨਾਂ ਤੋਂ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ, ਸਪਲਾਈ ਨੈੱਟਵਰਕ ਦੀ ਜਾਂਚ ਸ਼ੁਰੂਫਿਰੋਜ਼ਪੁਰ, 15 ਜੁਲਾਈ (ਹਿੰ.ਸ.)| ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17 ਲੱਖ 35 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮ
ਫਿਰੋਜ਼ਪੁਰ ਪੁਲਿਸ ਨੇ 17.35 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਦੋ ਮੁਲਜ਼ਮ ਕੀਤੇ ਕਾਬੂ


ਬਾਈਕ ਸਵਾਰ ਨੌਜਵਾਨਾਂ ਤੋਂ ਨਕਲੀ ਨੋਟਾਂ ਦੀ ਵੱਡੀ ਖੇਪ ਬਰਾਮਦ, ਸਪਲਾਈ ਨੈੱਟਵਰਕ ਦੀ ਜਾਂਚ ਸ਼ੁਰੂਫਿਰੋਜ਼ਪੁਰ, 15 ਜੁਲਾਈ (ਹਿੰ.ਸ.)| ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 17 ਲੱਖ 35 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਇਸ ਨਕਲੀ ਕਰੰਸੀ ਦੀ ਖੇਪ ਕਿਸੇ ਥਾਂ ਪਹੁੰਚਾਉਣ ਜਾ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਖੇਤਰ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਬਾਈਕ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲ ਮੌਜੂਦ ਬੈਗ ਵਿੱਚੋਂ ਵੱਡੀ ਮਾਤਰਾ ਵਿੱਚ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਬਰਾਮਦ ਨਕਲੀ ਨੋਟਾਂ ਦੀ ਕੁੱਲ ਕੀਮਤ 17 ਲੱਖ 35 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਫਾਜ਼ਿਲਕਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਜਾਅਲੀ ਨੋਟਾਂ ਦੀ ਖੇਪ ਕਿਸੇ ਨਿਰਧਾਰਤ ਥਾਂ 'ਤੇ ਸਪਲਾਈ ਕਰਨ ਜਾ ਰਹੇ ਸਨ।ਸੁਖਵਿੰਦਰ ਸਿੰਘ ਨੇ ਕਿਹਾ ਕਿ ਕੁਝ ਨੌਜਵਾਨ ਛੇਤੀ ਅਮੀਰ ਬਣਨ ਦੇ ਲਾਲਚ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਦਾ ਹਿੱਸਾ ਬਣ ਜਾਂਦੇ ਹਨ, ਪਰ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਸਖ਼ਤ ਕਾਰਵਾਈ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਪੁਲਿਸ ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਜਾਅਲੀ ਕਰੰਸੀ ਕਿੱਥੋਂ ਲਿਆਂਦੀ ਗਈ ਸੀ, ਇਸ ਰੈਕੇਟ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande