ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 42.67 ਲੱਖ ਦੀ ਲਾਗਤ ਵਾਲੀ ਆਰ.ਐਮ.ਸੀ ਰੋਡ ਦਾ ਉਦਘਾਟਨ
ਲੁਧਿਆਣਾ, 15 ਜੁਲਾਈ (ਹਿੰ.ਸ.)| ਵਲੋਂ 42.67 ਲੱਖ ਦੀ ਲਾਗਤੇ ਵਾਲੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜੀਤ ਹਲਵਾਈ ਚੌਂਕ ਤੋਂ ਇੱਟਾਂ ਵਾਲਾ ਚੌਂਕ ਤੱਕ ਆਰ.ਐਮ.ਸੀ. ਰੋਡ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬ
ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ।


ਲੁਧਿਆਣਾ, 15 ਜੁਲਾਈ (ਹਿੰ.ਸ.)| ਵਲੋਂ 42.67 ਲੱਖ ਦੀ ਲਾਗਤੇ ਵਾਲੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜੀਤ ਹਲਵਾਈ ਚੌਂਕ ਤੋਂ ਇੱਟਾਂ ਵਾਲਾ ਚੌਂਕ ਤੱਕ ਆਰ.ਐਮ.ਸੀ. ਰੋਡ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਟੋਏ-ਟਿੱਬਿਆਂ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅਕਸਰ ਜਾਮ ਲੱਗਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਇਸ ਮੌਕੇ ਵਿਧਾਇਕ ਸਿੱਧੂ ਦੇ ਨਾਲ ਵਾਰਡ ਇੰਚਾਰਜ ਜਗਦੀਪ ਸਿੰਘ ਰਿੰਕੂ, ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਸੋਹਣ ਸਿੰਘ ਗੋਗਾ, ਚੇਅਰਮੈਨ ਰੇਸ਼ਮ ਸੱਗੂ, ਬਲਵਿੰਦਰ ਸਿੰਘ, ਸਤਵੰਤ ਸਿੰਘ ਮਠਾੜੂ, ਨੀਲਮ ਲਖਨਪਾਲ, ਬਲਾਕ ਪ੍ਰਧਾਨ ਵਿਪਨ ਸੇਠੀ, ਜਸਵਿੰਦਰ ਸਿੰਘ ਠੁਕਰਾਲ, ਸੁਮੇਸ਼ ਕੋਛੜ, ਅਸ਼ੋਕ ਕੁਮਾਰ, ਗਗਨ ਮਾਨ ਤੇ ਹੋਰ ਸਾਥੀ ਮੌਜੂਦ ਸਨ।

ਹਲਕਾ ਆਤਮ ਨਗਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੋਹਰਾਉਂਦੇ ਹੋਏ ਵਿਧਾਇਕ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ਤੇ ਚਲਾਇਆ ਗਿਆ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande