ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਨਗਰ ਨਿਗਮ ਬਟਾਲਾ ਅਧੀਨ ਕੂੜਾ ਪ੍ਰਬੰਧਨ ਦੇ ਕੰਮਾਂ ਦਾ ਅਚਨਚੇਤ ਨਿਰੀਖਣ
ਬਟਾਲਾ, 15 ਜੁਲਾਈ (ਹਿੰ.ਸ.)| ਨਗਰ ਨਿਗਮ ਬਟਾਲਾ ਦੇ ਨਵ ਨਿਯੁਕਤ ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਨਗਰ ਨਿਗਮ ਬਟਾਲਾ ਅਧੀਨ ਕੂੜਾ ਪ੍ਰਬੰਧਨ ਦੇ ਕੰਮਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ
ਕੂੜਾ ਪ੍ਰਬੰਧਨ ਦੇ ਕੰਮਾਂ ਦਾ ਨਿਰੀਖਣ ਕਰਦੇ ਹੋਏ ਮੇਅਰ ਭੁਪਿੰਦਰ ਸਿੰਘ ਬਾਜਵਾ।


ਬਟਾਲਾ, 15 ਜੁਲਾਈ (ਹਿੰ.ਸ.)| ਨਗਰ ਨਿਗਮ ਬਟਾਲਾ ਦੇ ਨਵ ਨਿਯੁਕਤ ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਨਗਰ ਨਿਗਮ ਬਟਾਲਾ ਅਧੀਨ ਕੂੜਾ ਪ੍ਰਬੰਧਨ ਦੇ ਕੰਮਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਚਹੁਪੱਖੀ ਵਿਕਾਸ ਅਤੇ ਸ਼ਹਿਰ ਸਾਫ ਸੁਥਰਾ ਰੱਖਣ ਲਈ ਲਗਾਤਾਰ ਯਤਨ ਜਾਰੀ ਹਨ। ਨਿਰੀਖਣ ਦੌਰਾਨ ਉਨ੍ਹਾਂ ਸਖਤ ਸਬਦਾਂ ਵਿੱਚ ਕਿਹਾ ਕਿ ਜਿੱਥੇ ਵੀ ਕੰਮਾਂ ਵਿੱਚ ਕੋਈ ਕਮੀ ਜਾਂ ਲਾਪਰਵਾਹੀ ਪਾਈ ਗਈ, ਉੱਥੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ, ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਕੂੜੇ ਦੀ ਸੰਭਾਲ ਲਈ ਪਿੱਟਸ ਬਣਾਈਆਂ ਗਈਆਂ ਹਨ, ਜਿਸ ਵਿੱਚ ਖਾਦ ਤਿਆਰ ਕੀਤੀ ਜਾਂਦੀ ਹੈ। ਉਨਾਂ ਸ਼ਹਿਰ ਵਾਸੀਆਂ ਤੇ ਖਾਸਕਰਕੇ ਸਕੂਲ, ਕਾਲਜ, ਹਸਪਤਾਲ, ਫੈਕਟਰੀਆਂ, ਹੋਟਲ ਅਤੇ ਵੱਡੀਆਂ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੱਟਸ ਬਣਾਉਣ ਵਿੱਚ ਸਹਿਯੋਗ ਕਰਨ।

ਉਨਾਂ ਦੱਸਿਆ ਕਿ ਪਿੱਟਸ ਬਣਾਉਣ ਨਾਲ ਕੋਈ ਸਮੈੱਲ (ਬਦਬੋਅ) ਨਹੀਂ ਆਉਂਦੀ ਹੈ ਬਲਕਿ ਵੇਸਟੇਜ਼ ਤੋਂ ਖਾਦ ਤਿਆਰ ਹੁੰਦੀ ਹੈ, ਜੋ ਪੋਦਿਆਂ ਆਦਿ ਦੀ ਵਰਤੋਂ ਵਿੱਚ ਬਹੁਤ ਲਾਹਵੰਦ ਸਾਬਤ ਹੁੰਦੀ ਹੈ। ਮੇਅਰ ਭੁਪਿੰਦਰ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਅਤੇ ਸਫ਼ਾਈ ਪੱਖੋਂ ਬਿਹਤਰੀਨ ਸ਼ਹਿਰ ਬਣਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande