ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 19 ਜੁਲਾਈ ਤੋਂ ਮੁੜ ਸਰਗਰਮ ਹੋਵੇਗਾ ਮਾਨਸੂਨ
ਚੰਡੀਗੜ੍ਹ, 15 ਜੁਲਾਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮਾਨਸੂਨ ਦੀ ਬਾਰਿਸ਼ ''ਤੇ ਬ੍ਰੇਕ ਲੱਗ ਗਿਆ ਹੈ। ਇਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਗਰਮੀ ਅਤੇ ਉਮਸ ਵਧਣ ਲੱਗੀ ਹੈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਨੇ 15 ਜੁਲਾਈ ਲਈ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬ
ਚੰਡੀਗੜ੍ਹ ਮੌਸਲ ਦੀ ਫਾਈਲ ਫੋਟੋ।


ਚੰਡੀਗੜ੍ਹ, 15 ਜੁਲਾਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮਾਨਸੂਨ ਦੀ ਬਾਰਿਸ਼ 'ਤੇ ਬ੍ਰੇਕ ਲੱਗ ਗਿਆ ਹੈ। ਇਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਗਰਮੀ ਅਤੇ ਉਮਸ ਵਧਣ ਲੱਗੀ ਹੈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਨੇ 15 ਜੁਲਾਈ ਲਈ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ 'ਤੇ ਗਰਮ ਅਤੇ ਉਮਸ ਭਰੇ ਮੌਸਮ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਮੁਤਾਬਕ ਪਠਾਨਕੋਟ ਦੇ ਕੁਝ ਇਲਾਕਿਆਂ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਮੁੜ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ 19 ਜੁਲਾਈ ਤੋਂ ਬਾਅਦ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande