ਪੀਐਸਪੀਸੀਐਲ ਨੇ ਬਿਨ੍ਹਾਂ ਬਿਜਲੀ ਕੱਟਾਂ ਦੇ 17328 ਮੈਗਾਵਾਟ ਦੀ ਰਿਕਾਰਡ ਤੋੜ ਮੰਗ ਨੂੰ ਪੂਰਾ ਕੀਤਾ: ਤਰੁਨਪ੍ਰੀਤ ਸਿੰਘ ਸੌਂਦ
ਪਟਿਆਲਾ, 15 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ ਨਾਲ ਸੂਬੇ ਦੀ ਬਿਜਲੀ ਦੀ ਮੰਗ ਦੇ ਰਿਕਾਰਡ ਤੋੜ ਟੀਚੇ ਨੂੰ ਬਿਨ੍ਹਾਂ ਕਿਸੇ ਬਿਜਲੀ ਕੱਟਾਂ ਦੇ ਪੂਰਾ ਕਰ ਰਹੀ ਹੈ | ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਅੱਜ ਪ
ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ


ਪਟਿਆਲਾ, 15 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ ਨਾਲ ਸੂਬੇ ਦੀ ਬਿਜਲੀ ਦੀ ਮੰਗ ਦੇ ਰਿਕਾਰਡ ਤੋੜ ਟੀਚੇ ਨੂੰ ਬਿਨ੍ਹਾਂ ਕਿਸੇ ਬਿਜਲੀ ਕੱਟਾਂ ਦੇ ਪੂਰਾ ਕਰ ਰਹੀ ਹੈ | ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਮਾਨ ਸਰਕਾਰ ਦੀ ਅਗਵਾਈ ਵਿਚ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਬਿਨ੍ਹਾਂ ਬਿਜਲੀ ਕੱਟਾਂ ਦੇ 17328 ਮੈਗਾਵਾਟ ਦੀ ਰਿਕਾਰਡਤੋੜ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮਾਨ ਸਰਕਾਰ ਵਲੋਂ ਨਿਰਵਿਘਨ ਅੱਠ ਘੰਟੇ ਖੇਤੀਬਾੜੀ ਬਿਜਲੀ ਸਪਲਾਈ ਦੇਣ ਦੀ ਗੱਲ ਆਖੀ ਗਈ ਸੀ ਪਰੰਤੂ ਕਿਸਾਨਾਂ ਨੂੰ ਅੱਠ ਘੰਟੇ ਤੋਂ ਜਿਆਦਾ ਦੀ ਬਿਜਲੀ ਸਪਲਾਈ ਮਿਲ ਰਹੀ ਹੈ |

ਇਹ ਪਹਿਲੀ ਵਾਰੀ ਹੋਇਆ ਹੈ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਸਰਪਲੱਸ ਮਿਲਦੀ ਬਿਜਲੀ ਕਾਰਨ ਆਪਣੇ ਟਿਊਬੈਲ ਬੰਦ ਕਰਨੇ ਪਏ ਹੋਣ| ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀ ਆਪ ਸਰਕਾਰ ਸੂਬਾ ਵਾਸੀਆਂ ਨੂੰ ਕੀਤੇ ਵਾਅਦੇ ਨਿਭਾਉਂਣ ਲਈ ਵਚਨਬੱਧ ਹੈ | ਸੌਂਦ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਸੂਬੇ ਦੇ ਕਿਸਾਨਾਂ ਨੂੰ 8 ਦੀ ਜਗਾਹ 12 ਘੰਟੇ ਮਿਲ ਰਹੀ ਹੈ ਨਿਰਵਿਘਨ ਬਿਜਲੀ ਸਪਲਾਈ: ਸੀ.ਐਮ.ਡੀ ਡਾ. ਬਸੰਤ ਗਰਗ

ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਨ ਕਿਹਾ ਕਿ ਸੂਬਾ ਸਰਕਾਰ ਤੇ ਬਿਜਲੀ ਮੰਤਰੀ ਦੇ ਨਿਰਦੇਸ਼ਾ ਹੇਠ ਸੂਬੇ ਦੇ ਕਿਸਾਨਾਂ ਅਤੇ ਹੋਰਨਾਂ ਬਿਜਲੀ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕੋਈ ਸਮੱਸਿਆ ਨਹੀਂ ਆ ਰਹੀ | ਉਹਨਾਂ ਕਿਹਾ ਕਿ ਇਸ ਸਮੇ ਸੂਬੇ ਦੇ ਕਿਸਾਨਾਂ ਨੂੰ ਸਰਕਾਰ ਵਲੋਂ ਨਿਰਵਿਘਨ ਅੱਠ ਘੰਟੇ ਖੇਤੀਬਾੜੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਸੂਬਾ ਸਰਕਾਰ ਦੀ ਪਹਿਲਕਦਮੀ ਅਤੇ ਸਰਪਲੱਸ ਬਿਜਲੀ ਹੋਣ ਕਾਰਨ ਸੂਬੇ ਦੇ ਕਿਸਾਨ ਬਾਰਾਂ ਘੰਟੇ ਨਿਰਵਿਘਨ ਖੇਤੀਬਾੜੀ ਸਪਲਾਈ ਪ੍ਰਾਪਤ ਕਰ ਰਹੇ ਹਨ |

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande