ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ’ਚ ਉਮੜਿਆ ਜਨ-ਸੈਲਾਬ
ਜੰਡਿਆਲਾ ਗੁਰੂ, 15 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਜੰਡਿਆਲਾ ਗੁਰੂ, 15 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਗਦਲੀ, ਰਾਣਾ ਕਾਲਾ, ਜੱਬੋਵਾਲ, ਸੂਰੋ ਪੱਡਾ, ਚੂੰਗ, ਮਹਿਤਾ ਚੌਂਕ ਅਤੇ ਬੁੱਟਰ ਖੁਰਦ ਵਿਖੇ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਗਿਆ।

ਇਨ੍ਹਾਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਪੱਧਰ ਦੀਆਂ ਇਹ ਮੀਟਿੰਗਾਂ ਲੋਕਾਂ ਦੇ ਭਾਰੀ ਉਤਸ਼ਾਹ ਅਤੇ ਭਰਵੇਂ ਇਕੱਠ ਕਾਰਨ ਰੈਲੀਆਂ ਦਾ ਰੂਪ ਧਾਰ ਗਈਆਂ। ਲੋਕਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਭਰਪੂਰ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਪਰਿਵਾਰ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਜੰਡਿਆਲਾ ਗੁਰੂ ਵਿੱਚ ਵੀ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande