ਭਾਰਤ ਚੋਣ ਕਮਿਸ਼ਨ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਨਿਰੀਖਣ
ਈ.ਵੀ.ਐਮ. ਦੀ ਸੁਰੱਖਿਆ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਲਈ ਅਤਿ ਮਹੱਤਵਪੂਰਨ : ਰਾਕੇਸ਼ ਕੁਮਾਰਅੰਮ੍ਰਿਤਸਰ, 15 ਜੁਲਾਈ (ਹਿੰ.ਸ.)| ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵ
ਅੰਮ੍ਰਿਤਸਰ ਦੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ।


ਈ.ਵੀ.ਐਮ. ਦੀ ਸੁਰੱਖਿਆ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਲਈ ਅਤਿ ਮਹੱਤਵਪੂਰਨ : ਰਾਕੇਸ਼ ਕੁਮਾਰਅੰਮ੍ਰਿਤਸਰ, 15 ਜੁਲਾਈ (ਹਿੰ.ਸ.)| ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਪੱਲਵੀ ਮਿਸ਼ਰਾ, ਆਈ.ਏ.ਐੱਸ. ਅਤੇ ਚੋਣ ਤਹਿਸੀਲਦਾਰ ਅੰਮ੍ਰਿਤਸਰ ਸ੍ਰੀ ਰਾਜਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਨਿਰੀਖਣ ਦੌਰਾਨ ਰਾਕੇਸ਼ ਕੁਮਾਰ ਨੇ ਈ.ਵੀ.ਐਮ. ਵੇਅਰਹਾਊਸ ਵਿੱਚ ਮਸ਼ੀਨਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸੀ.ਸੀ.ਟੀ.ਵੀ. ਨਿਗਰਾਨੀ ਪ੍ਰਣਾਲੀ, ਐਕਸੈੱਸ ਕੰਟਰੋਲ, ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਸਟਰਾਂਗ ਰੂਮ ਦੀ ਸੁਰੱਖਿਆ ਅਤੇ ਹੋਰ ਮਿਆਰੀ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਈ.ਵੀ.ਐਮ. ਦੀ ਸੁਰੱਖਿਆ ਚੋਣ ਪ੍ਰਕਿਰਿਆ ਦਾ ਸਭ ਤੋਂ ਮਹੱਤਵਪੂਰਨ ਪੱਖ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਈ.ਵੀ.ਐਮ. ਵੇਅਰਹਾਊਸ ਵਿਖੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਉਪਰੰਤ ਰਾਕੇਸ਼ ਕੁਮਾਰ ਨੇ ਸਰਕਾਰੀ ਮਿਡਲ ਸਕੂਲ ਰਾਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲ੍ਹਾਂ ਅਤੇ ਸ਼ਹੀਦ ਜੈਮਲ ਸਿੰਘ ਬੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਵਾਲਾ ਕਲ੍ਹਾਂ ਵਿਖੇ ਸਥਿਤ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ਦੀ ਭੌਤਿਕ ਸਥਿਤੀ, ਰੈਂਪ, ਪੋਲਿੰਗ ਕਮਰਿਆਂ, ਪੀਣ ਵਾਲੇ ਪਾਣੀ, ਟਾਇਲਟਾਂ ਅਤੇ ਹੋਰ (ਏਐਮਐਫ) ਦਾ ਨਿਰੀਖਣ ਕੀਤਾ ਅਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਨੂੰ ਨਿਰਧਾਰਤ ਮਿਆਰਾਂ ਅਨੁਸਾਰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਰਾਕੇਸ਼ ਕੁਮਾਰ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ -2026 ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਸਮੂਹ ਚੋਣ ਅਧਿਕਾਰੀਆਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਸੰਪਰਕ ਕਰਕੇ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ। ਉਨ੍ਹਾਂ ਨੇ ਜ਼ਿਲ੍ਹਾ ਚੋਣ ਪ੍ਰਸ਼ਾਸਨ ਵੱਲੋਂ ਐਸਆਈਆਰ-2026 ਤਹਿਤ ਕੀਤੇ ਜਾ ਰਹੇ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਕਾਰਜ ਸਮੇਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵੀ ਸ਼ੁੱਧ, ਸਹੀ ਅਤੇ ਭਰੋਸੇਯੋਗ ਬਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande