ਖੰਨਾ ਵਿੱਚ ਮਨਰੇਗਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਤੇ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ
ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ''ਤੇ ਟਕਰਾਅ ਕਈ ਮੁਲਾਜ਼ਮ ਤੇ ਮਹਿਲਾ ਵਰਕਰ ਜ਼ਖ਼ਮੀ; ਰਾਜਾ ਵੜਿੰਗ ਨੇ ਸਰਕਾਰ ''ਤੇ ਸਾਧਿਆ ਨਿਸ਼ਾਨਾਖੰਨਾ, 15 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਬੁੱਧਵਾਰ ਨੂੰ ਮਨਰੇਗਾ ਮੁਲਾਜ਼ਮਾਂ ਅ
ਮਨਰੇਗਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਲਾਠੀਚਾਰਜ।


ਮਨਰੇਗਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਪਾਣੀ ਦੀਆਂ ਬੋਝਾਰਾਂ


ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ 'ਤੇ ਟਕਰਾਅ ਕਈ ਮੁਲਾਜ਼ਮ ਤੇ ਮਹਿਲਾ ਵਰਕਰ ਜ਼ਖ਼ਮੀ; ਰਾਜਾ ਵੜਿੰਗ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾਖੰਨਾ, 15 ਜੁਲਾਈ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਬੁੱਧਵਾਰ ਨੂੰ ਮਨਰੇਗਾ ਮੁਲਾਜ਼ਮਾਂ ਅਤੇ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਤਣਾਅਪੂਰਨ ਸਥਿਤੀ ਬਣ ਗਈ। ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੀ ਰਿਹਾਇਸ਼ ਵੱਲ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਕਾਰਵਾਈ ਦੌਰਾਨ ਕਈ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਮਹਿਲਾ ਮੁਲਾਜ਼ਮ ਵੀ ਸ਼ਾਮਲ ਹਨ, ਜ਼ਖ਼ਮੀ ਹੋ ਗਏ।ਮਨਰੇਗਾ ਮੁਲਾਜ਼ਮਾਂ ਅਤੇ ਵਰਕਰਾਂ ਨੇ ਵਿਭਾਗ ਵਿੱਚ ਪੱਕੀ ਨਿਯੁਕਤੀ, ਕਈ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਜਾਰੀ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਮੁਲਾਜ਼ਮ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿੱਚ ਇਕੱਠੇ ਹੋਏ।ਸਭਾ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਰੋਸ ਮਾਰਚ ਕੱਢਦੇ ਹੋਏ ਅਮਲੋਹ ਰੋਡ ਸਥਿਤ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੀ ਰਿਹਾਇਸ਼ ਵੱਲ ਕੂਚ ਕੀਤਾ। ਮੰਤਰੀ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਸੀ। ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਸਥਿਤੀ ਵਿਗੜਦੀ ਦੇਖ ਪੁਲਿਸ ਨੇ ਪਹਿਲਾਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਬਾਅਦ ਵਿੱਚ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਇਸ ਕਾਰਵਾਈ ਦੌਰਾਨ ਕਈ ਮੁਲਾਜ਼ਮ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚ ਮਹਿਲਾ ਵਰਕਰ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਮੌਕੇ 'ਤੇ ਹੀ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ।ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਮੰਤਰੀ ਤੱਕ ਪਹੁੰਚਾਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਬੇਲੋੜਾ ਬਲ ਪ੍ਰਯੋਗ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਪੇਂਡੂ ਵਿਕਾਸ ਲਈ ਸੇਵਾਵਾਂ ਦੇ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਇਸ ਮਾਮਲੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਿਹਾ ਕਿ ਬਕਾਇਆ ਮਨਰੇਗਾ ਮਜ਼ਦੂਰੀ ਦੀ ਮੰਗ ਕਰ ਰਹੇ ਲੋਕ ਸ਼ਾਂਤੀਪੂਰਵਕ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੇ ਸਨ, ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸਰਕਾਰ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਕਿਹਾ ਕਿ ਪੰਜਾਬ ਦਮਨ ਨਹੀਂ, ਸਗੋਂ ਹਮਦਰਦੀ, ਜਵਾਬਦੇਹੀ ਅਤੇ ਇਨਸਾਫ਼ ਦਾ ਹੱਕਦਾਰ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande