ਪਟਿਆਲਾ ਵਿੱਚ ਟੀਮ ਤੇਜਿੰਦਰ ਮਹਿਤਾ ਵੱਲੋਂ 'ਮੇਰਾ ਮਾਣ ਭਗਵੰਤ ਮਾਨ' ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ
ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ ਪਟਿਆਲਾ, 15 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈ
ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਤੇਜਿੰਦਰ ਮਹਿਤਾ ਅਤੇ ਟੀਮ ਮੈਂਬਰਾਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।


ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ

ਪਟਿਆਲਾ, 15 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਬੁੱਧਵਾਰ ਨੂੰ 'ਮੇਰਾ ਮਾਣ ਭਗਵੰਤ ਮਾਨ' ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਤੇਜਿੰਦਰ ਮਹਿਤਾ ਅਤੇ ਟੀਮ ਮੈਂਬਰਾਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਕਿਲ੍ਹਾ ਚੌਕ ਸਥਿਤ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਗੁਰਨੇਕ ਭੱਟੀ ਵੱਲੋਂ ਨਾਰੀਅਲ ਤੋੜ ਕੇ ਮੁਹਿੰਮ ਦਾ ਵਿਧੀਵਤ ਆਗਾਜ਼ ਕੀਤਾ ਗਿਆ।

ਮੁਹਿੰਮ ਦੇ ਪਹਿਲੇ ਪੜਾਅ ਤਹਿਤ ਟੀਮ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਰੂ-ਬ-ਰੂ ਸੰਪਰਕ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਿਤ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਬੁਕਲੈਟ ਅਤੇ ਜਨ-ਜਾਗਰੂਕਤਾ ਪੰਫਲੈਟ ਵੰਡੇ ਗਏ। ਨਾਲ ਹੀ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਕਦਮ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

ਤੇਜਿੰਦਰ ਮਹਿਤਾ ਨੇ ਕਿਹਾ ਕਿ ਇਸ ਜਨ ਸੰਪਰਕ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਉਣਾ, ਉਨ੍ਹਾਂ ਨਾਲ ਸੰਵਾਦ ਸਥਾਪਤ ਕਰਨਾ ਅਤੇ ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਹੀ ਜਨ ਸੇਵਾ ਦੀ ਸਭ ਤੋਂ ਵੱਡੀ ਤਾਕਤ ਹੈ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਮੁਹਿੰਮ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਚਲਾਈ ਜਾ ਰਹੀ ਹੈ, ਜਦਕਿ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਵੱਖ-ਵੱਖ ਮੁਹੱਲਿਆਂ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਵੀ ਵਿਸਥਾਰ ਦਿੱਤਾ ਜਾਵੇਗਾ।

ਟੀਮ ਮੈਂਬਰ ਮਹਿੰਦਰ ਮੋਹਨ ਸਿੰਘ, ਨਿਰਮਲ ਝਨੇੜੀ, ਰਵਿੰਦਰ ਸਿੰਗਲਾ, ਐਸ. ਕੇ. ਤਨੇਜਾ, ਅਮਿਤ ਨਰੂਲਾ ਅਤੇ ਮੋਹਿਤ ਗੁਪਤਾ ਨੇ ਕਿਹਾ ਕਿ ਟੀਮ ਤੇਜਿੰਦਰ ਮਹਿਤਾ ਵੱਖ-ਵੱਖ ਧਰਮਾਂ, ਜਾਤਾਂ, ਵਰਗਾਂ ਅਤੇ ਵਿਚਾਰਧਾਰਾਵਾਂ ਨਾਲ ਸਬੰਧਤ ਲੋਕਾਂ ਦਾ ਸਾਂਝਾ ਮੰਚ ਹੈ, ਜੋ ਲੋਕ ਸੇਵਾ ਅਤੇ ਜਨ-ਜਾਗਰੂਕਤਾ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਟੀਚਾ ਸਕਾਰਾਤਮਕ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਇਸ ਮੌਕੇ ਗੁਰੂ ਡਕਾਲਾ, ਸੁਮਿਤ ਤਨੇਜਾ, ਸੁਰਿੰਦਰ ਨਿੱਕੂ, ਡਾ. ਪ੍ਰਵੀਣ ਕੋਹਲੀ, ਗੁਰਮੀਤ ਢੀਂਡਸਾ, ਧਰਮ ਸਿੰਘ, ਮਨਜੀਤ ਸਿੰਘ ਢਿੱਲੋਂ, ਅਤੁਲ ਗੋਇਲ, ਰਾਜੀਵ ਰਾਓ, ਸ਼ਾਮ ਲਾਲ, ਦਵਿੰਦਰ ਜੰਡੂ, ਗੁਰਮੀਤ ਸਿੰਘ, ਅਨਿਲ ਮਹਿਤਾ (ਅੰਨੀ) ਸਮੇਤ ਟੀਮ ਤੇਜਿੰਦਰ ਮਹਿਤਾ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande