ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 8 ਜ਼ਿਲ੍ਹਿਆਂ ਲਈ ਗਰਮੀ ਅਤੇ ਉਮਸ ਦਾ ਯੈਲੋ ਅਲਰਟ
16 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ, 19 ਜੁਲਾਈ ਤੋਂ ਮੁੜ ਸਰਗਰਮ ਹੋ ਸਕਦਾ ਹੈ ਮਾਨਸੂਨਚੰਡੀਗੜ੍ਹ, 16 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਮੀਂਹ ਰੁਕਣ ਕਾਰਨ ਸੂਬੇ ਵਿੱਚ ਗਰਮੀ ਅਤੇ ਉਮਸ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਦਿ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


16 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ, 19 ਜੁਲਾਈ ਤੋਂ ਮੁੜ ਸਰਗਰਮ ਹੋ ਸਕਦਾ ਹੈ ਮਾਨਸੂਨਚੰਡੀਗੜ੍ਹ, 16 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਮੀਂਹ ਰੁਕਣ ਕਾਰਨ ਸੂਬੇ ਵਿੱਚ ਗਰਮੀ ਅਤੇ ਉਮਸ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਦਿਨ ਦੇ ਸਮੇਂ ਘਰਾਂ ਤੋਂ ਬਾਹਰ ਨਿਕਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਗਰਮ ਅਤੇ ਉਮਸ ਭਰੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 16 ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਅੱਜ ਗਰਮੀ ਅਤੇ ਉਮਸ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਸਮੇਤ ਕੁਝ ਹੋਰ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

19 ਜੁਲਾਈ ਤੋਂ ਮੁੜ ਤੇਜ਼ ਹੋ ਸਕਦੀਆਂ ਹਨ ਮੀਂਹ ਦੀਆਂ ਗਤੀਵਿਧੀਆਂਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ ਮਾਨਸੂਨ ਦੀ ਸਰਗਰਮ ਰੇਖਾ ਇਸ ਸਮੇਂ ਉੱਤਰੀ ਭਾਰਤ ਤੋਂ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ, ਜਿਸ ਕਾਰਨ ਪੰਜਾਬ ਵਿੱਚ ਨਮੀ ਤਾਂ ਬਣੀ ਰਹੇਗੀ, ਪਰ ਮਾਨਸੂਨ ਨੂੰ ਸਰਗਰਮ ਕਰਨ ਵਾਲਾ ਲੋੜੀਂਦਾ ਟਰਿਗਰਿੰਗ ਮਕੈਨਿਜ਼ਮ, ਜਿਵੇਂ ਕਿ ਮਾਨਸੂਨ ਟਰਫ਼ ਦਾ ਦੱਖਣ ਵੱਲ ਖਿਸਕਣਾ ਜਾਂ ਚੱਕਰਵਾਤੀ ਗਤੀਵਿਧੀ, ਇਸ ਵੇਲੇ ਮੌਜੂਦ ਨਹੀਂ ਹੈ।ਉਨ੍ਹਾਂ ਦੱਸਿਆ ਕਿ ਉੱਤਰੀ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਇੱਕ ਪੱਛਮੀ ਗੜਬੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੈ, ਜਦਕਿ 19 ਜੁਲਾਈ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਇਸ ਦੇ ਅਸਰ ਨਾਲ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਮੁੜ ਤੇਜ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਇਹ ਵੀ ਅਨੁਮਾਨ ਜਤਾਇਆ ਹੈ ਕਿ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਹਵਾ ਦੇ ਝੋਕਿਆਂ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande