ਪਟਿਆਲਾ ਨਗਰ ਨਿਗਮ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਵਿੱਚ ਕਥਿਤ ਗੜਬੜੀ, ਸਕਿਲਡ ਵਰਕਰ ਗ੍ਰਿਫ਼ਤਾਰ
ਪਟਿਆਲਾ, 18 ਜੁਲਾਈ (ਹਿੰ.ਸ.)| ਪਟਿਆਲਾ ਨਗਰ ਨਿਗਮ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਦੇ ਸਕਿਲਡ ਵਰਕਰ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ
ਪਟਿਆਲਾ ਨਗਰ ਨਿਗਮ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਵਿੱਚ ਕਥਿਤ ਗੜਬੜੀ, ਸਕਿਲਡ ਵਰਕਰ ਗ੍ਰਿਫ਼ਤਾਰ


ਪਟਿਆਲਾ, 18 ਜੁਲਾਈ (ਹਿੰ.ਸ.)| ਪਟਿਆਲਾ ਨਗਰ ਨਿਗਮ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਵਿੱਚ ਕਥਿਤ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਗਰ ਨਿਗਮ ਦੇ ਸਕਿਲਡ ਵਰਕਰ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਮਨਦੀਪ ਸਿੰਘ ਨੇ ਇੱਕ ਲਾਭਪਾਤਰੀ ਦੇ ਬੈਂਕ ਖਾਤੇ ਵਿੱਚੋਂ ਕਰੀਬ ਡੇਢ ਲੱਖ ਰੁਪਏ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਲਏ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਜਿਸ ਦੇ ਆਧਾਰ 'ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ।

ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁਲਜ਼ਮ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਕਥਿਤ ਗੜਬੜੀ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande