ਫਾਜ਼ਿਲਕਾ ਪੁਲਿਸ ਨੇ 2.143 ਕਿਲੋ ਹੈਰੋਇਨ ਸਮੇਤ ਜੀਜਾ-ਸਾਲੇ ਨੂੰ ਕੀਤਾ ਕਾਬੂ
ਫਾਜ਼ਿਲਕਾ, 18 ਜੁਲਾਈ (ਹਿੰ.ਸ.)| ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਸ਼ੀ ਰਾਮ ਕਾਲੋਨੀ ਨੇੜੇ ਦੋ ਵਿਅਕਤੀਆਂ ਨੂੰ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਰਿਸ਼ਤੇ ਵਿੱਚ ਜੀਜਾ-ਸਾ
ਪੁਲਿਸ ਹਿਰਾਸਤ ‘ਚ ਮੁਲਜ਼ਮ।


ਫਾਜ਼ਿਲਕਾ, 18 ਜੁਲਾਈ (ਹਿੰ.ਸ.)| ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਸ਼ੀ ਰਾਮ ਕਾਲੋਨੀ ਨੇੜੇ ਦੋ ਵਿਅਕਤੀਆਂ ਨੂੰ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਰਿਸ਼ਤੇ ਵਿੱਚ ਜੀਜਾ-ਸਾਲਾ ਹਨ। ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ ਫਾਜ਼ਿਲਕਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸਵਰਨ ਸਿੰਘ ਵਾਸੀ ਬਸਤੀ ਕੇਸਰ ਸਿੰਘ, ਗੁਰੂਹਰਸਹਾਏ ਅਤੇ ਗੁਰਪ੍ਰੀਤ ਸਿੰਘ ਵਾਸੀ ਆਨੰਦਪੁਰਾ ਮੁਹੱਲਾ, ਫਾਜ਼ਿਲਕਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 2.143 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮਾਂ ਕੋਲ ਹੈਰੋਇਨ ਦੀ ਇੰਨੀ ਵੱਡੀ ਖੇਪ ਕਿੱਥੋਂ ਆਈ ਅਤੇ ਇਸ ਨੂੰ ਅੱਗੇ ਕਿਸ ਤੱਕ ਪਹੁੰਚਾਇਆ ਜਾਣਾ ਸੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਉਨ੍ਹਾਂ ਤੋਂ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande