ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਘੇਰੀ ਭਾਜਪਾ, ਕਿਹਾ- ਸੂਬੇ ਨੂੰ ਨਹੀਂ ਮਿਲਿਆ ਬਣਦਾ ਹੱਕ
ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ''ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਵੱਡੀਆਂ ਉਮੀਦਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਪੰਜਾਬ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨੂੰ ਉਸਦਾ ਬਣਦਾ ਬਕਾਇਆ ਨਹੀਂ ਮਿਲਿਆ ਅਤੇ ਲੋਕਾਂ ਦੀਆਂ ਉਮੀਦਾਂ ਅਧੂਰੀਆਂ ਰਹਿ ਗਈਆਂ।ਚੀਮਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀ ਪੰਜਾਬ ਵਿੱਚ ਕਦੇ ਵੀ ਆਪਣੀਆਂ ਜੜ੍ਹਾਂ ਮਜ਼ਬੂਤ ਨਹੀਂ ਕਰ ਸਕੇਗੀ। ਉਨ੍ਹਾਂ ਪ੍ਰਧਾਨ ਮੰਤਰੀ 'ਤੇ ਤੰਜ ਕੱਸਦਿਆਂ ਕਿਹਾ ਕਿ ਸਿਰਫ਼ ਰੰਗ ਬਦਲਣ ਜਾਂ ਪੱਗ ਪਹਿਨਣ ਨਾਲ ਪੰਜਾਬ ਦੇ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ, ਇਸ ਲਈ ਕੰਮ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਤਾਮਿਲਨਾਡੂ ਜਾਂਦੇ ਹਨ ਤਾਂ ਆਪਣਾ ਰੰਗ ਕਾਲਾ ਕਰ ਲੈਂਦੇ ਹਨ ਅਤੇ ਪੰਜਾਬ ਆ ਕੇ ਹਰੀ ਪੱਗ ਪਾ ਲੈਂਦੇ ਹਨ, ਪਰ ਪੰਜਾਬੀ ਸਿਰਫ਼ ਦਿਖਾਵੇ ਨਾਲ ਨਹੀਂ, ਸਗੋਂ ਕੰਮ ਦੇ ਆਧਾਰ 'ਤੇ ਫੈਸਲਾ ਕਰਦੇ ਹਨ। ਚੀਮਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ, ਜਿਸ ਨੂੰ ਪੰਜਾਬ ਦੇ ਲੋਕ ਅਜੇ ਤੱਕ ਨਹੀਂ ਭੁੱਲੇ।ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਜਪਾ ਦੀ ਨਜ਼ਰ ਹਮੇਸ਼ਾ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ 'ਤੇ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਆਪਣੇ ਚੋਣ ਵਾਅਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ 2014 ਵਿੱਚ ਹਰ ਸਾਲ ਦੋ ਲੱਖ ਨੌਕਰੀਆਂ ਦੇਣ ਅਤੇ ਕਾਲਾ ਧਨ ਵਾਪਸ ਲਿਆਉਣ ਵਰਗੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਇਹ ਪੂਰੇ ਨਹੀਂ ਹੋਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਜਵਾਬ ਦੇਣਗੇ।ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵੱਡੇ ਕਦਮ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ ਜਿੱਥੇ ਕਿਸਾਨਾਂ ਨੂੰ ਖੇਤੀ ਲਈ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਰੋਜ਼ਗਾਰ ਦੇ ਮੁੱਦੇ 'ਤੇ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਆਪਣੇ ਨੌਕਰੀਆਂ ਦੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ, ਉੱਥੇ ਪੰਜਾਬ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਚੱਲ ਰਹੀ ਹੈ ਅਤੇ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande