ਪੰਜਾਬ ਭਾਜਪਾ ਨੇ 16 ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਜਾਰੀ ਕੀਤੀ ਸੂਚੀ
ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਸੰਗਠਨਾਤਮਕ ਤਬਦੀਲੀਆਂ ਕਰਦਿਆਂ 16 ਜ਼ਿਲ੍ਹਿਆਂ ਅਤੇ ਸੰਗਠਨਾਤਮਕ ਇਕਾਈਆਂ ਦੇ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਭਾਜਪਾ ਦੇ ਸੂਬਾ ਮਹਾਸਚਿਵ ਰਾਕੇਸ਼ ਰਾਠੌਰ ਵੱਲੋਂ ਜਾਰੀ ਪੱਤਰ ਅਨੁਸਾਰ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀ
ਭਾਜਪਾ ਵੱਲੋਂ ਜਾਰੀ ਕੀਤੀ ਗਈ ਸੂਚੀ ਦੀ ਕਾਪੀ।


ਚੰਡੀਗੜ੍ਹ, 18 ਜੁਲਾਈ (ਹਿੰ.ਸ.)| ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਸੰਗਠਨਾਤਮਕ ਤਬਦੀਲੀਆਂ ਕਰਦਿਆਂ 16 ਜ਼ਿਲ੍ਹਿਆਂ ਅਤੇ ਸੰਗਠਨਾਤਮਕ ਇਕਾਈਆਂ ਦੇ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਭਾਜਪਾ ਦੇ ਸੂਬਾ ਮਹਾਸਚਿਵ ਰਾਕੇਸ਼ ਰਾਠੌਰ ਵੱਲੋਂ ਜਾਰੀ ਪੱਤਰ ਅਨੁਸਾਰ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਹੈ।

ਜਾਰੀ ਕੀਤੀ ਗਈ ਸੂਚੀ ਮੁਤਾਬਕ ਅੰਮ੍ਰਿਤਸਰ ਦਿਹਾਤੀ-2 (ਮਜੀਠਾ) ਦੀ ਜ਼ਿੰਮੇਵਾਰੀ ਕੰਵਰਬੀਰ ਸਿੰਘ ਮੰਜਿਲ ਨੂੰ ਸੌਂਪੀ ਗਈ ਹੈ, ਜਦਕਿ ਸਲਿਲ ਕਪੂਰ ਨੂੰ ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਰਿੰਦਰ ਗਰਗ ਨੀਟਾ ਨੂੰ ਬਰਨਾਲਾ ਅਤੇ ਗੌਰਵ ਕੱਕੜ ਨੂੰ ਫਰੀਦਕੋਟ ਜ਼ਿਲ੍ਹੇ ਦੀ ਕਮਾਨ ਦਿੱਤੀ ਗਈ ਹੈ।

ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਫਾਜ਼ਿਲਕਾ, ਯੋਗੇਸ਼ ਸਪਰਾ ਨੂੰ ਹੁਸ਼ਿਆਰਪੁਰ ਦਿਹਾਤੀ ਅਤੇ ਸਤੀਸ਼ ਠਾਕੁਰ ਬਾਵਾ ਨੂੰ ਹੁਸ਼ਿਆਰਪੁਰ ਸ਼ਹਿਰੀ ਇਕਾਈ ਦਾ ਪ੍ਰਧਾਨ ਬਣਾਇਆ ਗਿਆ ਹੈ। ਅਸ਼ੋਕ ਸਰੀਨ ਹਿੱਕੀ ਨੂੰ ਜਲੰਧਰ ਸ਼ਹਿਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸੇ ਤਰ੍ਹਾਂ ਮਨਮੀਤ ਸਿੰਘ ਵਿੱਕੀ ਨੂੰ ਜਲੰਧਰ ਦਿਹਾਤੀ ਉੱਤਰੀ ਅਤੇ ਜਗਬੀਰ ਸਿੰਘ ਬਰਾੜ ਨੂੰ ਜਲੰਧਰ ਦਿਹਾਤੀ ਦੱਖਣੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਚੇਤਨ ਸੂਰੀ ਨੂੰ ਕਪੂਰਥਲਾ ਅਤੇ ਸੁਨੀਲ ਮੌਦਗਿਲ ਨੂੰ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ।

ਭਾਜਪਾ ਨੇ ਸਤੀਸ਼ ਅਸੀਜਾ ਨੂੰ ਮੁਕਤਸਰ, ਅਜੈਵੀਰ ਸਿੰਘ ਲਾਲਪੁਰਾ ਨੂੰ ਰੋਪੜ ਅਤੇ ਮਨਿੰਦਰ ਸਿੰਘ ਕਪਿਆਲ ਨੂੰ ਸੰਗਰੂਰ-1 ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਸਤਨਾਮ ਸਿੰਘ ਭੁੱਲਰ ਨੂੰ ਤਰਨਤਾਰਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਨਿਯੁਕਤੀ ਪੱਤਰ 'ਤੇ ਸੂਬਾ ਮਹਾਸਚਿਵ ਰਾਕੇਸ਼ ਰਾਠੌਰ ਦੇ ਦਸਤਖ਼ਤ ਹਨ। ਇਸ ਦੀ ਕਾਪੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਅਤੇ ਰਾਸ਼ਟਰੀ ਸੰਗਠਨ ਮਹਾਸਚਿਵ ਬੀ.ਐਲ. ਸੰਤੋਸ਼ ਨੂੰ ਵੀ ਭੇਜੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande