

20 ਸਾਲਾਂ ਤੋਂ ਕਾਂਗਰਸੀਆਂ ਨੇ ਕਰੀ ਰੱਖਿਆ ਸ਼ਾਮਲਾਤ ਜਮੀਨ ਤੇ ਨਾਜਾਇਜ਼ ਕਬਜ਼ਾ : ਰਣਦੀਪ ਸਿੰਘ ਮਟੌਰਕਾਰਪੋਰੇਸ਼ਨ ਦੀ ਪਹਿਲੀ ਮੀਟਿੰਗ ਵਿੱਚ ਹੀ ਧਿਆਨ ਆਉਣ ਤੋਂ ਬਾਅਦ ਮੇਅਰ-ਸਰਬਜੀਤ ਸਿੰਘ ਸਮਾਣਾ ਨੇ ਦਿੱਤੇ ਸਨ ਕਾਰਵਾਈ ਦੇ ਹੁਕਮ : ਕੌਂਸਲਰ ਗੁਰਪ੍ਰੀਤ ਕੌਰਮੋਹਾਲੀ, 19 ਜੁਲਾਈ (ਹਿੰ.ਸ.)| ਮੋਹਾਲੀ ਦੇ ਮਟੌਰ ਇਲਾਕੇ ਵਿੱਚ ਕਰੀਬ 20 ਸਾਲਾਂ ਤੋਂ ਕਥਿਤ ਤੌਰ 'ਤੇ ਸ਼ਾਮਲਾਤ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਮੋਹਾਲੀ ਨਗਰ ਨਿਗਮ ਵੱਲੋਂ ਹਟਾ ਦਿੱਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਇਲਾਕਾ ਵਾਸੀਆਂ ਨੇ ਰਾਹਤ ਦਾ ਪ੍ਰਗਟਾਵਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਰਣਦੀਪ ਸਿੰਘ ਮਟੌਰ ਅਤੇ ਵਾਰਡ ਨੰਬਰ 33 ਦੀ ਕੌਂਸਲਰ ਗੁਰਪ੍ਰੀਤ ਕੌਰ ਨੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਕਾਰਵਾਈ ਦੀ ਜਾਣਕਾਰੀ ਦਿੱਤੀ।ਰਣਦੀਪ ਸਿੰਘ ਮਟੌਰ ਨੇ ਦੋਸ਼ ਲਗਾਇਆ ਕਿ ਕਰੀਬ 24 ਮਰਲੇ ਸ਼ਾਮਲਾਤ ਜ਼ਮੀਨ 'ਤੇ ਪਿਛਲੇ ਦੋ ਦਹਾਕਿਆਂ ਤੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਸਬੰਧੀ ਪਹਿਲਾਂ ਅਦਾਲਤ ਵੀ ਸਪੱਸ਼ਟ ਕਰ ਚੁੱਕੀ ਹੈ ਕਿ ਇਹ ਆਬਾਦੀ ਵਾਲੀ ਸ਼ਾਮਲਾਤ ਜ਼ਮੀਨ ਹੈ ਅਤੇ ਕਿਸੇ ਦੀ ਨਿੱਜੀ ਮਲਕੀਅਤ ਨਹੀਂ ਹੈ।ਉਨ੍ਹਾਂ ਦੱਸਿਆ ਕਿ ਸਾਲ 1996 ਵਿੱਚ ਇਸ ਥਾਂ 'ਤੇ ਪੰਚਾਇਤ ਵੱਲੋਂ ਜਿਮ ਕਲੱਬ ਬਣਾਇਆ ਗਿਆ ਸੀ, ਜੋ ਕੁਝ ਸਾਲ ਚੱਲਣ ਤੋਂ ਬਾਅਦ ਬੰਦ ਹੋ ਗਿਆ। ਇਸ ਤੋਂ ਬਾਅਦ ਕਥਿਤ ਤੌਰ 'ਤੇ ਇਸ ਥਾਂ 'ਤੇ ਕਬਜ਼ਾ ਕਰਕੇ ਪਸ਼ੂ ਬੰਨ੍ਹੇ ਜਾਣ ਅਤੇ ਕੂੜਾ ਸੁੱਟਿਆ ਜਾਣ ਲੱਗ ਪਿਆ।ਕੌਂਸਲਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ 2021 ਤੋਂ ਹਰ ਨਗਰ ਨਿਗਮ ਦੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਉਠਾਉਂਦੇ ਰਹੇ, ਪਰ ਪਹਿਲਾਂ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ 26 ਜੂਨ 2026 ਨੂੰ ਨਵੀਂ ਨਗਰ ਨਿਗਮ ਦੀ ਪਹਿਲੀ ਮੀਟਿੰਗ ਦੌਰਾਨ ਇਹ ਮਾਮਲਾ ਮੇਅਰ ਸਰਬਜੀਤ ਸਿੰਘ ਸਮਾਣਾ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਕਬਜ਼ਾ ਹਟਾਉਣ ਦੇ ਹੁਕਮ ਜਾਰੀ ਕੀਤੇ।ਰਣਦੀਪ ਸਿੰਘ ਮਟੌਰ ਨੇ ਦੋਸ਼ ਲਗਾਇਆ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਦੇ ਆਗੂਆਂ ਦੀ ਸਰਪ੍ਰਸਤੀ ਕਾਰਨ ਇਹ ਕਬਜ਼ਾ ਬਰਕਰਾਰ ਰਿਹਾ। ਉਨ੍ਹਾਂ ਕਿਹਾ ਕਿ ਹੁਣ ਨਗਰ ਨਿਗਮ ਨੇ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਜੇਕਰ ਦੁਬਾਰਾ ਕਬਜ਼ੇ ਦੀ ਕੋਸ਼ਿਸ਼ ਹੋਈ ਤਾਂ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਹੁਣ ਇਸ ਜ਼ਮੀਨ ਨੂੰ ਜਨਤਕ ਅਤੇ ਭਲਾਈ ਦੇ ਕੰਮਾਂ ਲਈ ਵਰਤਿਆ ਜਾ ਸਕੇਗਾ। ਕੌਂਸਲਰ ਗੁਰਪ੍ਰੀਤ ਕੌਰ ਨੇ ਇਸ ਕਾਰਵਾਈ ਲਈ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਾਰਡ ਨੰਬਰ 33 ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH