ਖੰਨਾ ਦੇ 29 ਸਾਲਾ ਅੰਮ੍ਰਿਤਪਾਲ ਸਿੰਘ ਦੀ ਲਾਸ਼ ਨੰਗਲ ਨਹਿਰ ’ਚੋਂ ਮਿਲੀ, ਪਰਿਵਾਰ ਨੇ ਕੱਪੜਿਆਂ ਤੋਂ ਕੀਤੀ ਪਛਾਣ
ਖੰਨਾ, 19 ਜੁਲਾਈ (ਹਿੰ.ਸ.)| ਖੰਨਾ ਦੇ ਰਹਿਣ ਵਾਲੇ 29 ਸਾਲਾ ਅੰਮ੍ਰਿਤਪਾਲ ਸਿੰਘ ਦੀ ਲਾਸ਼ ਐਤਵਾਰ ਸ਼ਾਮ ਨੂੰ ਗੰਗੂਵਾਲ ਨੇੜੇ ਨੰਗਲ ਨਹਿਰ ’ਚੋਂ ਬਰਾਮਦ ਹੋਈ ਹੈ। ਅੰਮ੍ਰਿਤਪਾਲ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਪੁਲਿਸ ਮੁਤਾਬਕ ਉਸ ਨੇ ਨੰਗਲ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਉਸ ਦੇ ਪਿ
ਮ੍ਰਿਤਕ ਨੌਜਵਾਨ ਦੀ ਫੋਟੋ।


ਖੰਨਾ, 19 ਜੁਲਾਈ (ਹਿੰ.ਸ.)| ਖੰਨਾ ਦੇ ਰਹਿਣ ਵਾਲੇ 29 ਸਾਲਾ ਅੰਮ੍ਰਿਤਪਾਲ ਸਿੰਘ ਦੀ ਲਾਸ਼ ਐਤਵਾਰ ਸ਼ਾਮ ਨੂੰ ਗੰਗੂਵਾਲ ਨੇੜੇ ਨੰਗਲ ਨਹਿਰ ’ਚੋਂ ਬਰਾਮਦ ਹੋਈ ਹੈ। ਅੰਮ੍ਰਿਤਪਾਲ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ। ਪੁਲਿਸ ਮੁਤਾਬਕ ਉਸ ਨੇ ਨੰਗਲ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਉਸ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਘਰੋਂ ਕਿਸੇ ਨਿੱਜੀ ਕੰਮ ਦਾ ਬਹਾਨਾ ਬਣਾ ਕੇ ਨਿਕਲਿਆ ਸੀ। ਇਸ ਦੌਰਾਨ ਉਹ ਫੋਨ ’ਤੇ ਪਰਿਵਾਰ ਨੂੰ ਆਪਣੀ ਲੋਕੇਸ਼ਨ ਬਦਲ-ਬਦਲ ਕੇ ਦੱਸਦਾ ਰਿਹਾ। ਐਤਵਾਰ ਸਵੇਰੇ ਕਰੀਬ 4:15 ਵਜੇ ਉਸ ਨੇ ਵਟਸਐਪ ’ਤੇ ਆਪਣੀ ਆਖਰੀ ਲੋਕੇਸ਼ਨ ਭੇਜੀ ਅਤੇ ਇੱਕ ਮੈਸੇਜ ਲਿਖਿਆ, ਆ ਕੇ ਮੈਨੂੰ ਲੱਭ ਲਓ।ਇਸ ਮੈਸੇਜ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਐਤਵਾਰ ਸ਼ਾਮ ਨੂੰ ਗੰਗੂਵਾਲ ਨੇੜੇ ਨਹਿਰ ਵਿੱਚ ਇੱਕ ਲਾਸ਼ ਤੈਰਦੀ ਹੋਈ ਮਿਲੀ। ਮੌਕੇ ’ਤੇ ਪਹੁੰਚੇ ਅੰਮ੍ਰਿਤਪਾਲ ਦੇ ਪਿਤਾ ਨੇ ਕੱਪੜਿਆਂ ਅਤੇ ਹੂਲਿਏ ਦੇ ਆਧਾਰ ’ਤੇ ਲਾਸ਼ ਦੀ ਪਛਾਣ ਆਪਣੇ ਪੁੱਤਰ ਵਜੋਂ ਕੀਤੀ।ਪੁਲਿਸ ਮੁਤਾਬਕ ਅਜੇ ਤੱਕ ਖੁਦਕੁਸ਼ੀ ਦੇ ਪਿੱਛੇ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆ ਸਕੀ ਹੈ। ਮੁੱਢਲੀ ਜਾਂਚ ਵਿੱਚ ਮਾਮਲਾ ਮਾਨਸਿਕ ਤਣਾਅ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਮੋਬਾਈਲ ਦੀ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਅੰਮ੍ਰਿਤਪਾਲ ਆਪਣੇ ਪਿੱਛੇ 9 ਮਹੀਨੇ ਦਾ ਬੱਚਾ ਅਤੇ ਪਤਨੀ ਛੱਡ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅਗਲੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande