‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਸਫ਼ਾਈ ਲਈ ਨਾਗਰਿਕਾਂ, ਵਿਦਿਆਰਥੀਆਂ ਤੇ ਸਰਕਾਰੀ ਵਿਭਾਗਾਂ ਨੇ ਮਿਲਾਇਆ ਹੱਥ
30 ਤੋਂ ਵੱਧ ਸੰਸਥਾਵਾਂ ਜੁੜੀਆਂ, ਜਨਤਕ ਥਾਵਾਂ ਨੂੰ ਗੋਦ ਲੈ ਕੇ ਚਲਾ ਰਹੀਆਂ ਹਨ ਸਫ਼ਾਈ ਮੁਹਿੰਮਾਂ: ਰੀਨਾ ਗੁਪਤਾਪਟਿਆਲਾ, 19 ਜੁਲਾਈ (ਹਿੰ.ਸ.)| ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੂ
ਸਫਾਈ ਕਰਦੇ ਹੋਏ ਅਧਿਕਾਰੀ।


30 ਤੋਂ ਵੱਧ ਸੰਸਥਾਵਾਂ ਜੁੜੀਆਂ, ਜਨਤਕ ਥਾਵਾਂ ਨੂੰ ਗੋਦ ਲੈ ਕੇ ਚਲਾ ਰਹੀਆਂ ਹਨ ਸਫ਼ਾਈ ਮੁਹਿੰਮਾਂ: ਰੀਨਾ ਗੁਪਤਾਪਟਿਆਲਾ, 19 ਜੁਲਾਈ (ਹਿੰ.ਸ.)| ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਤਹਿਤ ਨਾਭਾ ਰੋਡ 'ਤੇ ਸਫ਼ਾਈ ਅਭਿਆਨ ਚਲਾਇਆ ਗਿਆ, ਜਿਸ ਵਿੱਚ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਬੋਰਡ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਰੋਡਵੇਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ, ਸਿੰਚਾਈ ਅਤੇ ਡਰੇਨੇਜ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ।ਰੀਨਾ ਗੁਪਤਾ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਸੰਸਥਾ ਕਿਸੇ ਇੱਕ ਜਨਤਕ ਥਾਂ ਨੂੰ ਗੋਦ ਲੈ ਕੇ ਨਿਯਮਿਤ ਸਫ਼ਾਈ ਅਤੇ ਸੰਭਾਲ ਦੀ ਜ਼ਿੰਮੇਵਾਰੀ ਨਿਭਾਏ ਤਾਂ ਪੰਜਾਬ ਨੂੰ ਹੋਰ ਸਾਫ਼, ਸਿਹਤਮੰਦ ਅਤੇ ਰਹਿਣਯੋਗ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਮੁਹਿੰਮ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਦਾ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ।ਪੀਪੀਸੀਬੀ ਅਨੁਸਾਰ ਅਪ੍ਰੈਲ 2026 ਵਿੱਚ ਸ਼ੁਰੂ ਹੋਈ ਇਹ ਮੁਹਿੰਮ ਹੁਣ ਸ਼ਹਿਰ ਪੱਧਰ ਦੀ ਲੋਕ ਲਹਿਰ ਬਣ ਚੁੱਕੀ ਹੈ। ਹੁਣ ਤੱਕ 30 ਤੋਂ ਵੱਧ ਸੰਸਥਾਵਾਂ, ਜਿਨ੍ਹਾਂ ਵਿੱਚ 18 ਸਕੂਲ, 10 ਕਾਲਜ ਅਤੇ ਚਾਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਇਸ ਨਾਲ ਜੁੜ ਚੁੱਕੀਆਂ ਹਨ। ਹੁਣ ਤੱਕ 650 ਤੋਂ ਵੱਧ ਭਾਗੀਦਾਰ ਕਰੀਬ 28 ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਹਿੱਸਾ ਲੈ ਚੁੱਕੇ ਹਨ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ‘ਮਿਸ਼ਨ ਕਲੀਨ ਪਟਿਆਲਾ’ ਦਾ ਉਦੇਸ਼ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਜਨਤਕ ਥਾਵਾਂ ਪ੍ਰਤੀ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਇਹ ਮਾਡਲ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਵੀ ਅਪਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande