ਨਕੋਦਰ ਮੇਲੇ ਦੌਰਾਨ ਮੁੱਖ ਮੰਤਰੀ ਮਾਨ ਨੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਟੇਕਿਆ ਮੱਥਾ
ਜਲੰਧਰ, 19 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਨਕੋਦਰ ਵਿਖੇ ਸਾਲਾਨਾ ਮੇਲੇ ਦੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤ
ਮੇਲੇ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਜਲੰਧਰ, 19 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਨਕੋਦਰ ਵਿਖੇ ਸਾਲਾਨਾ ਮੇਲੇ ਦੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਹੀ ਸਭ ਤੋਂ ਵੱਡੀ ਤਾਕਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਵਿਸ਼ਵਾਸ ਅਤੇ ਪਿਆਰ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਪੰਜਾਬ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇੱਕ ਅਜਿਹਾ ਰੰਗਲਾ ਪੰਜਾਬ ਸਿਰਜਣਾ ਹੈ, ਜਿੱਥੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਅਤੇ ਵਿਕਾਸ ਦੀਆਂ ਸੁਵਿਧਾਵਾਂ ਮਿਲਣ।ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੀ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਅਤੇ ਭਾਈਚਾਰੇ ਦੇ ਲੋਕ ਮਿਲਜੁਲ ਕੇ ਹਰ ਤਿਉਹਾਰ ਮਨਾਉਂਦੇ ਹਨ ਅਤੇ ਇਹੀ ਸੂਬੇ ਦੀ ਅਸਲ ਪਹਿਚਾਣ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਲੋਕ ਆਪਸੀ ਏਕਤਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਕਈ ਯੋਜਨਾਵਾਂ ਸਫਲਤਾਪੂਰਵਕ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸੂਬੇ ਦੀਆਂ ਜ਼ਿਆਦਾਤਰ ਯੋਗ ਔਰਤਾਂ ਨੂੰ ਹਰ ਮਹੀਨੇ ਸਿੱਧੀ ਵਿੱਤੀ ਸਹਾਇਤਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਵੇਂ ਮਜ਼ਬੂਤ ਜੜ੍ਹਾਂ ਵਾਲਾ ਰੁੱਖ ਕਦੇ ਨਹੀਂ ਡਿੱਗਦਾ, ਉਸੇ ਤਰ੍ਹਾਂ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਿਆ ਸਮਾਜ ਹਮੇਸ਼ਾ ਮਜ਼ਬੂਤ ਰਹਿੰਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਸਾਲਾਨਾ ਮੇਲੇ ਦੀ ਸਫਲਤਾ ਲਈ ਪ੍ਰਬੰਧਕ ਕਮੇਟੀ ਅਤੇ ਸੰਗਤ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੀ ਤਰੱਕੀ, ਅਮਨ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਸਮਾਗਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ, ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande