ਫਰੀਦਕੋਟ ਪੁਲਿਸ ਨੇ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ
ਫਰੀਦਕੋਟ, 19 ਜੁਲਾਈ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ 508 ਗ੍ਰਾਮ ਹੈਰੋਇਨ ਸਮੇਤ ਤਿੰਨ ਕਥਿਤ ਅੰਤਰ-ਜ਼ਿਲ੍ਹਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੇ ਮੁਲਜ਼
ਫਰੀਦਕੋਟ ਪੁਲਿਸ ਨੇ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ


ਫਰੀਦਕੋਟ, 19 ਜੁਲਾਈ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ 508 ਗ੍ਰਾਮ ਹੈਰੋਇਨ ਸਮੇਤ ਤਿੰਨ ਕਥਿਤ ਅੰਤਰ-ਜ਼ਿਲ੍ਹਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੇ ਮੁਲਜ਼ਮ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸੀਆਈਏ ਸਟਾਫ਼ ਫਰੀਦਕੋਟ ਦੀ ਟੀਮ ਏਐੱਸਆਈ ਹਾਕਮ ਸਿੰਘ ਦੀ ਅਗਵਾਈ ਹੇਠ ਤਲਵੰਡੀ ਰੋਡ 'ਤੇ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।ਇਸ ਦੌਰਾਨ ਸਰਕਾਰੀ ਗੋਦਾਮ ਨੇੜੇ ਸ਼ੱਕੀ ਹਾਲਤ ਵਿੱਚ ਖੜ੍ਹੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 508 ਗ੍ਰਾਮ ਹੈਰੋਇਨ ਅਤੇ ਤਿੰਨ ਮੋਬਾਈਲ ਫੋਨ ਬਰਾਮਦ ਹੋਏ, ਜਿਨ੍ਹਾਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਮਲ ਕੁਮਾਰ ਵਾਸੀ ਨੂਰੀ ਮੁਹੱਲਾ, ਭਗਤਾ ਵਾਲਾ ਗੇਟ, ਅੰਮ੍ਰਿਤਸਰ, ਮਾਨਵ ਵਾਸੀ ਨੂਰੀ ਮੁਹੱਲਾ, ਭਗਤਾ ਵਾਲਾ ਗੇਟ, ਅੰਮ੍ਰਿਤਸਰ ਅਤੇ ਅਰੁਣਦੀਪ ਸਿੰਘ ਵਾਸੀ ਅਨਗੜ੍ਹ ਮੁਹੱਲਾ, ਹਕੀਮਾ ਗੇਟ ਨੇੜੇ, ਅੰਮ੍ਰਿਤਸਰ ਵਜੋਂ ਹੋਈ ਹੈ।ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਹਾਕਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਹੈਰੋਇਨ ਉਹ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਹੋਰ ਤਸਕਰਾਂ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande