ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸੰਟੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸੰਟੀ ਵੱਲੋਂ ਸੁਲਤਾਨਵਿੰਡ ਥਾਣੇ ਦੀ ਅਚਨਚੇਤ ਜਾਂਚ, 15 ਦਿਨਾਂ ਵਿੱਚ ਰਿਪੋਰਟ ਤਲਬਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ ਨੇ ਅੰਮ੍ਰਿਤਸਰ ਦੌਰੇ ਦੌਰਾਨ ਸਭ ਤੋਂ ਪਹਿਲਾਂ ਸੱਚਖ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸੰਟੀ।


ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸੰਟੀ ਵੱਲੋਂ ਸੁਲਤਾਨਵਿੰਡ ਥਾਣੇ ਦੀ ਅਚਨਚੇਤ ਜਾਂਚ, 15 ਦਿਨਾਂ ਵਿੱਚ ਰਿਪੋਰਟ ਤਲਬਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ ਨੇ ਅੰਮ੍ਰਿਤਸਰ ਦੌਰੇ ਦੌਰਾਨ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸੁਲਤਾਨਵਿੰਡ ਪੁਲਿਸ ਥਾਣੇ ਦਾ ਅਚਨਚੇਤ ਨਿਰੀਖਣ ਕਰਕੇ ਉੱਥੇ ਮੌਜੂਦ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਨਿਰੀਖਣ ਦੌਰਾਨ ਸੰਟੀ ਨੇ ਥਾਣੇ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਮਹਿਲਾਵਾਂ ਲਈ ਵੱਖਰਾ ਹਵਾਲਾਤ, ਸਾਫ਼ ਵਾਸ਼ਰੂਮ, ਪੀਣ ਵਾਲੇ ਪਾਣੀ ਦੀ ਵਿਵਸਥਾ, ਆਰ.ਓ. ਸਿਸਟਮ, ਵਿਜ਼ਟਰਾਂ ਲਈ ਬੈਠਣ ਦੀ ਢੁੱਕਵੀਂ ਥਾਂ ਅਤੇ ਸਫ਼ਾਈ ਵਰਗੀਆਂ ਸਹੂਲਤਾਂ ਯਕੀਨੀ ਬਣਾਉਣੀਆਂ ਲਾਜ਼ਮੀ ਹਨ। ਉਨ੍ਹਾਂ ਥਾਣਾ ਪ੍ਰਬੰਧਨ ਨੂੰ 15 ਦਿਨਾਂ ਅੰਦਰ ਸੁਧਾਰਾਂ ਸਬੰਧੀ ਵਿਸਥਾਰਪੂਰਵਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।ਮੀਡੀਆ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਸੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਨੂੰ ਸਮੇਂ ਸਿਰ ਇਨਸਾਫ ਦਿਵਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀ ਸਿਫ਼ਾਰਸ਼ 'ਤੇ ਸਰਕਾਰ ਨੇ ਮਰੀਜ਼ ਦੀ ਮੌਤ ਮਗਰੋਂ ਬਕਾਇਆ ਬਿੱਲਾਂ ਦੇ ਨਾਂ 'ਤੇ ਹਸਪਤਾਲਾਂ ਵੱਲੋਂ ਲਾਸ਼ ਰੋਕਣ ਦੀ ਪ੍ਰਥਾ ਖਤਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜਿੱਥੇ ਕਿਸੇ ਵੀ ਹਾਲਤ ਵਿੱਚ ਮ੍ਰਿਤਕ ਦੀ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਹੀਂ ਕੀਤਾ ਜਾ ਸਕੇਗਾ। ਨਾਲ ਹੀ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਮੁਫ਼ਤ ਅੰਤਿਮ ਸੰਸਕਾਰ ਦੀ ਸਹੂਲਤ ਵੀ ਯਕੀਨੀ ਬਣਾਈ ਜਾਵੇਗੀ।ਸੰਟੀ ਨੇ ਕਿਹਾ ਕਿ ਕਮਿਸ਼ਨ ਨਸ਼ਿਆਂ, ਫਰਜ਼ੀ ਵੀਜ਼ਾ ਅਤੇ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਨੌਜਵਾਨਾਂ ਨੂੰ ਠੱਗਣ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।ਉਨ੍ਹਾਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਨਸ਼ੋਰੈਂਸ ਕਲੇਮਾਂ ਵਿੱਚ ਹੋਣ ਵਾਲੀ ਦੇਰੀ ਜਾਂ ਧੋਖਾਧੜੀ ਸਬੰਧੀ ਪ੍ਰਭਾਵਿਤ ਲੋਕ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande