
9 ਮਹੀਨੇ ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਮੁਫ਼ਤ ਲੱਗੇਗਾ ਐਮਆਰ ਟੀਕਾ, ਟੀਕਾਕਰਨ ਕਾਰਡ ਨਾਲ ਲਿਆਉਣ ਦੀ ਅਪੀਲਫਾਜ਼ਿਲਕਾ, 19 ਜੁਲਾਈ (ਹਿੰ.ਸ.)| ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ 20 ਤੋਂ 25 ਜੁਲਾਈ 2026 ਤੱਕ ਮੀਜ਼ਲਜ਼-ਰੂਬੈਲਾ (ਐਮਆਰ) ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦਾ ਉਦੇਸ਼ 9 ਮਹੀਨੇ ਤੋਂ 2 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਮੀਜ਼ਲਜ਼ ਅਤੇ ਰੂਬੈਲਾ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨਾ ਹੈ।ਸਿਹਤ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਿਰਧਾਰਤ ਟੀਕਾਕਰਨ ਕੇਂਦਰਾਂ 'ਤੇ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਮੁਫ਼ਤ ਐਮਆਰ ਟੀਕਾ ਜ਼ਰੂਰ ਲਗਵਾਉਣ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਟੀਕਾਕਰਨ ਸਮੇਂ ਬੱਚੇ ਦਾ ਟੀਕਾਕਰਨ ਕਾਰਡ ਨਾਲ ਲਿਆਉਣਾ ਲਾਜ਼ਮੀ ਹੈ, ਤਾਂ ਜੋ ਟੀਕਾਕਰਨ ਦਾ ਸਹੀ ਰਿਕਾਰਡ ਦਰਜ ਕੀਤਾ ਜਾ ਸਕੇ।ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਮੀਜ਼ਲਜ਼ ਅਤੇ ਰੂਬੈਲਾ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਸਮੇਂ ਸਿਰ ਟੀਕਾਕਰਨ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਬੱਚੇ ਤੱਕ ਟੀਕਾਕਰਨ ਦੀ ਸਹੂਲਤ ਪਹੁੰਚਾਉਣ ਲਈ ਸਿਹਤ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਆਪਣੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾ ਕੇ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH