ਲੋਕ ਨਿਰਮਾਣ ਮੰਤਰੀ ਨੇ ਨਵ-ਨਿਯੁਕਤ ਨਗਰ ਸੁਧਾਰ ਟਰੱਸਟ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ''ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੰਤਰੀ ਹਰਭਜਨ ਸਿੰਘ ਈ.ਟੀ.ਓ. ਚੇਅਰਮੈਨ ਸਰਬਜੋਤ ਸਿੰਘ ਧੰਜਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।


ਅੰਮ੍ਰਿਤਸਰ, 19 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾਰੂ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਇੱਕ ਸਮਰਪਿਤ, ਮਿਹਨਤੀ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਧੰਜਲ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।ਇਸ ਦੌਰਾਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਪ੍ਰਗਟਾਏ ਗਏ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande