ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਮੋਹਾਲੀ 'ਚ ਮੀਂਹ ਪੈਣਾ ਹੋਇਆ ਸ਼ੁਰੂ
20 ਜੁਲਾਈ ਤੋਂ ਤਾਪਮਾਨ ''ਚ ਆਵੇਗੀ ਗਿਰਾਵਟ, ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਦੀ ਸੰਭਾਵਨਾਚੰਡੀਗੜ੍ਹ, 19 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਮੋਹਾਲੀ ’ਚ ਪੈ ਰਹੇ ਮੀਂਹ ਦੀ ਫੋਟੋ।


20 ਜੁਲਾਈ ਤੋਂ ਤਾਪਮਾਨ 'ਚ ਆਵੇਗੀ ਗਿਰਾਵਟ, ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਦੀ ਸੰਭਾਵਨਾਚੰਡੀਗੜ੍ਹ, 19 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੋਹਾਲੀ ਵਿੱਚ ਸਵੇਰੇ ਤੋਂ ਹੀ ਮੀਂਹ ਸ਼ੁਰੂ ਹੋ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਫਿਲਹਾਲ ਮੌਸਮ ਸਾਫ਼ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਸਵੇਰੇ 10:45 ਵਜੇ ਤੱਕ ਕਈ ਇਲਾਕਿਆਂ ਵਿੱਚ ਦਰਮਿਆਨੇ ਤੋਂ ਹਲਕੇ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਫਗਵਾੜਾ, ਜਲੰਧਰ, ਬਲਾਚੌਰ, ਨਵਾਂਸ਼ਹਿਰ, ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਅਤੇ ਧਾਰ ਕਲਾਂ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ।ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਬਰਨਾਲਾ, ਚੀਮਾ, ਧੂਰੀ, ਮਾਲੇਰਕੋਟਲਾ, ਪਟੜਾਂ, ਸਮਾਣਾ, ਪਟਿਆਲਾ, ਨਾਭਾ, ਅਮਲੋਹ, ਖੰਨਾ, ਪਾਇਲ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ, ਅਜਨਾਲਾ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਹਲਕੇ ਮੀਂਹ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 20 ਜੁਲਾਈ ਤੋਂ ਚੰਡੀਗੜ੍ਹ ਅਤੇ ਮੋਹਾਲੀ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਅੱਜ 19 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।20 ਜੁਲਾਈ ਨੂੰ ਬੱਦਲ ਛਾਏ ਰਹਿਣ, ਗਰਜ-ਚਮਕ ਅਤੇ ਹਲਕੇ ਮੀਂਹ ਦੇ ਆਸਾਰ ਹਨ, ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 21 ਤੋਂ 23 ਜੁਲਾਈ ਤੱਕ ਵੀ ਬੱਦਲਵਾਈ, ਗਰਜ-ਚਮਕ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਦਿਨ ਦਾ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 25 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande