ਜ਼ਮੀਨੀ ਵਿਵਾਦ ਨੂੰ ਲੈ ਕੇ ਅਬੋਹਰ ’ਚ ਨੌਜਵਾਨ ਨੂੰ ਗੋਲੀ ਮਾਰੀ, ਹਾਲਤ ਗੰਭੀਰ
ਅਬੋਹਰ, 19 ਜੁਲਾਈ (ਹਿੰ.ਸ.)| ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ 25 ਸਾਲਾ ਜਸ਼ਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਅਬੋਹਰ ਦ
ਜਖਮੀ ਨੌਜਵਾਨ ਹਸਪਤਾਲ ’ਚ ਜੇਰੇ ਇਲਾਜ।


ਅਬੋਹਰ, 19 ਜੁਲਾਈ (ਹਿੰ.ਸ.)|

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ 25 ਸਾਲਾ ਜਸ਼ਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਅਬੋਹਰ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਪਿੰਡ ਗਿੱਦੜਾਂਵਾਲੀ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਪੁੱਤਰ ਨਿਰਮਲਜੀਤ ਦਾ ਆਪਣੇ ਗੁਆਂਢੀ ਖੇਤ ਮਾਲਕ ਨਾਲ ਤਿੰਨ ਕਿਲ੍ਹੇ ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਅਦਾਲਤ ਵਿੱਚ ਕੇਸ ਵੀ ਵਿਚਾਰ ਅਧੀਨ ਦੱਸਿਆ ਜਾ ਰਿਹਾ ਹੈ।

ਜ਼ਖ਼ਮੀ ਜਸ਼ਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਗੁਆਂਢੀ ਖੇਤ ਮਾਲਕ ਕੁਝ ਪ੍ਰਭਾਵਸ਼ਾਲੀ ਲੋਕਾਂ ਦੀ ਮਦਦ ਨਾਲ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਆਪਣੇ ਭਰਾ ਨਾਲ ਖੇਤ ਵਿੱਚ ਗਿਆ ਹੋਇਆ ਸੀ। ਇਸ ਦੌਰਾਨ ਗੁਆਂਢੀ ਖੇਤ ਮਾਲਕ ਜ਼ਬਰਦਸਤੀ ਉਨ੍ਹਾਂ ਦੇ ਖੇਤ ਵਿੱਚ ਆ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕਰਨ ਲੱਗ ਪਿਆ।

ਜਸ਼ਨਦੀਪ ਨੇ ਦੋਸ਼ ਲਗਾਇਆ ਕਿ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਆਪਣੀ 32 ਬੋਰ ਦੀ ਪਿਸਤੌਲ ਨਾਲ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਉਸ ਦੇ ਗੁਪਤ ਅੰਗ ਨੇੜੇ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੋਲੀ ਚੱਲਣ ਤੋਂ ਬਾਅਦ ਉਸ ਦਾ ਭਰਾ ਡਰ ਕਾਰਨ ਮੌਕੇ ਤੋਂ ਦੂਰ ਚਲਾ ਗਿਆ।

ਜਸ਼ਨਦੀਪ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਹ ਕਿਸੇ ਤਰ੍ਹਾਂ ਮੌਕੇ ਤੋਂ ਬਚ ਕੇ ਨਿਕਲਿਆ ਅਤੇ ਆਪਣੇ ਦੋਸਤ ਪਰਮਜੀਤ ਨੂੰ ਫੋਨ ਕੀਤਾ। ਪਰਮਜੀਤ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਪੀ ਆਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਹੈ। ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਡੀਐਸਪੀ ਹਰੀਸ਼ ਕੁਮਾਰ ਨੂੰ ਸੌਂਪੀ ਗਈ ਹੈ। ਐਸਪੀ ਨੇ ਕਿਹਾ ਕਿ ਘਟਨਾ ਵਿੱਚ ਕਿੰਨੇ ਲੋਕ ਸ਼ਾਮਲ ਸਨ ਅਤੇ ਕਿੰਨੇ ਲੋਕ ਜ਼ਖ਼ਮੀ ਹੋਏ ਹਨ, ਇਸ ਦੀ ਪੂਰੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande