ਲੁਧਿਆਣਾ 'ਚ ਨਾਬਾਲਗ ਸਮੇਤ 3 ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ
ਲੁਧਿਆਣਾ, 02 ਜੁਲਾਈ (ਹਿੰ.ਸ.)| ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਗਸ਼ਤ ਦੌਰਾਨ ਨਾਬਾਲਗ ਸਮੇਤ ਤਿੰਨ ਨੌਜਵਾਨਾਂ ਨੂੰ ਹੈਰੋਇਨ, ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 78 ਗ੍ਰਾਮ 20 ਮਿਲੀਗ੍ਰਾਮ ਹੈਰੋਇਨ, 80,400 ਰੁਪਏ ਦੀ ਡਰੱਗ ਮਨੀ ਅਤੇ ਇੱਕ ਇਲੈਕਟ੍ਰਾ
ਲੁਧਿਆਣਾ 'ਚ ਨਾਬਾਲਗ ਸਮੇਤ 3 ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ


ਲੁਧਿਆਣਾ, 02 ਜੁਲਾਈ (ਹਿੰ.ਸ.)| ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਗਸ਼ਤ ਦੌਰਾਨ ਨਾਬਾਲਗ ਸਮੇਤ ਤਿੰਨ ਨੌਜਵਾਨਾਂ ਨੂੰ ਹੈਰੋਇਨ, ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 78 ਗ੍ਰਾਮ 20 ਮਿਲੀਗ੍ਰਾਮ ਹੈਰੋਇਨ, 80,400 ਰੁਪਏ ਦੀ ਡਰੱਗ ਮਨੀ ਅਤੇ ਇੱਕ ਇਲੈਕਟ੍ਰਾਨਿਕ ਤੋਲ ਕੰਡਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਨਸ਼ੀਲਾ ਪਦਾਰਥ, ਨਕਦੀ ਅਤੇ ਟੀਵੀਐਸ ਜੂਪੀਟਰ ਸਕੂਟੀ ਵੀ ਜ਼ਬਤ ਕਰ ਲਈ ਹੈ।

ਪੁਲਿਸ ਮੁਤਾਬਕ ਏਐਸਆਈ ਦਵਿੰਦਰ ਸਿੰਘ ਆਪਣੀ ਟੀਮ ਨਾਲ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕਰ ਰਹੇ ਸਨ। ਜਦੋਂ ਪੁਲਿਸ ਦਸਹਿਰਾ ਗਰਾਊਂਡ ਨੇੜੇ ਖਾਲੀ ਪਲਾਟਾਂ ਵੱਲ ਜਾਂਦੀ ਕੱਚੀ ਸੜਕ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਸਕੂਟੀ 'ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਵੇਖ ਕੇ ਸਕੂਟੀ ਚਾਲਕ ਨੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੱਛੇ ਬੈਠੇ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਸੁੱਟ ਦਿੱਤਾ।

ਪੁਲਿਸ ਨੇ ਤੁਰੰਤ ਘੇਰਾਬੰਦੀ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ।

ਝਾੜੀਆਂ ਵਿੱਚੋਂ ਬਰਾਮਦ ਕੀਤੇ ਲਿਫ਼ਾਫ਼ੇ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 78 ਗ੍ਰਾਮ 20 ਮਿਲੀਗ੍ਰਾਮ ਹੈਰੋਇਨ ਮਿਲੀ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 80,400 ਰੁਪਏ ਦੀ ਡਰੱਗ ਮਨੀ ਅਤੇ ਇੱਕ ਇਲੈਕਟ੍ਰਾਨਿਕ ਤੋਲ ਕੰਡਾ ਵੀ ਬਰਾਮਦ ਕੀਤਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਠੇ ਮਨਵਾਲ ਦੇ ਰਹਿਣ ਵਾਲੇ ਅਰਸ਼ਿਤ ਅਤੇ ਈਸਾ ਨਗਰ ਦੇ ਰਹਿਣ ਵਾਲੇ ਤੇਜਸਵ ਵਜੋਂ ਹੋਈ ਹੈ। ਇਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਨਾਬਾਲਗ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਨੇ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 27ਏ, 61 ਅਤੇ 85 ਦੇ ਨਾਲ-ਨਾਲ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande