ਫਰੀਦਕੋਟ 'ਚ ਸਥਾਈ ਲੋਕ ਅਦਾਲਤ ਸਬੰਧੀ ਜਾਗਰੂਕਤਾ ਮੁਹਿੰਮ ਤੇਜ਼
ਫਰੀਦਕੋਟ, 02 ਜੁਲਾਈ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਵਧੀਕ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਹ
ਫਰੀਦਕੋਟ 'ਚ ਲੋਕਾਂ ਨੂੰ ਸਥਾਈ ਲੋਕ ਅਦਾਲਤ ਸਬੰਧੀ ਜਾਗਰੂਕ ਕਰਦੇ ਹੋਏ ਮਾਹਿਰ।


ਫਰੀਦਕੋਟ, 02 ਜੁਲਾਈ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਵਧੀਕ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਜੀਵ ਜੋਸ਼ੀ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਸਥਾਈ ਲੋਕ ਅਦਾਲਤ ਦੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੁਹਿੰਮ ਦੌਰਾਨ ਅਥਾਰਟੀ ਦੇ ਪੈਨਲ ਐਡਵੋਕੇਟ ਸੁਖਵੀਰ ਕੌਰ, ਮਿਸ ਸੁਖਦੀਪ ਕੌਰ, ਮਿਸ ਕਾਜਲ ਭੱਟੀ, ਪ੍ਰਦੀਪ ਗਰੋਵਰ ਅਤੇ ਪਰਦੀਪ ਸਿੰਘ ਅਟਵਾਲ ਨੇ ਲੋਕਾਂ ਨੂੰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਜਨ ਉਪਯੋਗੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਵਿਭਾਗਾਂ ਜਿਵੇਂ ਜਲ ਸਪਲਾਈ, ਬਿਜਲੀ ਬੋਰਡ, ਟੈਲੀਫੋਨ, ਬੀਮਾ, ਬੈਂਕਿੰਗ ਜਾਂ ਆਵਾਜਾਈ ਸੇਵਾਵਾਂ ਨਾਲ ਸਬੰਧਤ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਥਾਈ ਲੋਕ ਅਦਾਲਤ, ਫਰੀਦਕੋਟ ਦਾ ਰੁਖ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਂਦੀ ਅਤੇ ਲੋਕਾਂ ਨੂੰ ਤੇਜ਼, ਸੌਖਾ ਅਤੇ ਕਿਫਾਇਤੀ ਇਨਸਾਫ਼ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਨਾਲ ਆਮ ਲੋਕਾਂ ਨੂੰ ਸਰਕਾਰੀ ਅਤੇ ਜਨ ਉਪਯੋਗੀ ਸੇਵਾਵਾਂ ਨਾਲ ਜੁੜੇ ਵਿਵਾਦਾਂ ਦਾ ਬਿਨਾਂ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਹੱਲ ਮਿਲ ਸਕਦਾ ਹੈ।

ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਫਰੀਦਕੋਟ ਦੇ ਪੁਲਿਸ ਥਾਣਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਫਲੈਕਸ ਬੈਨਰ ਵੀ ਲਗਾਏ ਗਏ ਹਨ, ਤਾਂ ਜੋ ਵੱਧ ਤੋਂ ਵੱਧ ਲੋਕ ਸਥਾਈ ਲੋਕ ਅਦਾਲਤ ਦੀਆਂ ਸੇਵਾਵਾਂ ਦਾ ਲਾਭ ਉਠਾ ਸਕਣ ਅਤੇ ਆਪਣੇ ਵਿਵਾਦਾਂ ਦਾ ਸਮੇਂ ਸਿਰ ਹੱਲ ਕਰਵਾ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande