ਸਾਬਕਾ ਆਈਏਐਸ ਪ੍ਰਦੀਪ ਡਾਗਰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜੇ
ਪੰਚਕੂਲਾ, 02 ਜੁਲਾਈ (ਹਿੰ.ਸ.)| ਆਈਡੀਐਫਸੀ ਫਰਸਟ ਬੈਂਕ ਨਾਲ ਜੁੜੇ ਕਥਿਤ ਘੋਟਾਲੇ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਡਾਗਰ ਨੂੰ ਦੋ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਸੀਬੀਆਈ ਨੇ ਅਦਾਲਤ ਕ
ਸਾਬਕਾ ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਡਾਗਰ ਨੂੰ ਅਦਾਲਤ ’ਚ ਪੇਸ਼ ਕਰਨ ਲੈ ਜਾਂਦੇ ਹੋਏ ਅਧਿਕਾਰੀ।


ਪੰਚਕੂਲਾ, 02 ਜੁਲਾਈ (ਹਿੰ.ਸ.)| ਆਈਡੀਐਫਸੀ ਫਰਸਟ ਬੈਂਕ ਨਾਲ ਜੁੜੇ ਕਥਿਤ ਘੋਟਾਲੇ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਡਾਗਰ ਨੂੰ ਦੋ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਸੀਬੀਆਈ ਨੇ ਅਦਾਲਤ ਕੋਲ 14 ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਅਦਾਲਤ ਦੇ ਹੁਕਮਾਂ ਤੋਂ ਬਾਅਦ ਸਾਬਕਾ ਆਈਏਐਸ ਅਧਿਕਾਰੀ ਪ੍ਰਦੀਪ ਡਾਗਰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਦੌਰਾਨ ਡਾਗਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਵੀ ਵਾਪਸ ਲੈ ਲਈ ਗਈ।

ਸੀਬੀਆਈ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਪੁਲਿਸ ਰਿਮਾਂਡ ਦੌਰਾਨ ਪ੍ਰਦੀਪ ਡਾਗਰ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਈਸੀਜੀ ਸਮੇਤ ਲੋੜੀਂਦੇ ਮੈਡੀਕਲ ਟੈਸਟ ਕਰਵਾਏ ਗਏ।

ਜਾਂਚ ਏਜੰਸੀ ਮੁਤਾਬਕ ਪੁੱਛਗਿੱਛ ਦੌਰਾਨ ਪ੍ਰਦੀਪ ਡਾਗਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਚੇਅਰਮੈਨ ਦੇ ਹੁਕਮਾਂ ਅਨੁਸਾਰ ਹੀ ਕੰਮ ਕੀਤਾ ਸੀ।

ਸੀਬੀਆਈ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande