31 ਅਗਸਤ ਤੱਕ ਜਾਰੀ ਰਹੇਗੀ ਐਚਪੀਵੀ ਟੀਕਾਕਰਨ ਮੁਹਿੰਮ: ਡਾ. ਸੁਮੀਤ ਸਿੰਘ
ਫਾਜ਼ਿਲਕਾ, 02 ਜੁਲਾਈ (ਹਿੰ.ਸ.)| ਸਰਵਾਈਕਲ ਕੈਂਸਰ ਤੋਂ ਬਚਾਅ ਲਈ ਚਲਾਈ ਜਾ ਰਹੀ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ 31 ਅਗਸਤ ਤੱਕ ਜਾਰੀ ਰਹੇਗੀ। ਸਿਹਤ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਤੋਂ 15 ਸਾਲ ਦੀ ਉਮਰ ਦੀਆਂ ਆਪਣੀਆਂ ਧੀਆਂ ਦਾ ਐਚਪੀਵੀ ਟੀਕਾਕਰਨ ਜ਼ਰੂਰ ਕਰਵਾਉਣ
31 ਅਗਸਤ ਤੱਕ ਜਾਰੀ ਰਹੇਗੀ ਐਚਪੀਵੀ ਟੀਕਾਕਰਨ ਮੁਹਿੰਮ: ਡਾ. ਸੁਮੀਤ ਸਿੰਘ


ਫਾਜ਼ਿਲਕਾ, 02 ਜੁਲਾਈ (ਹਿੰ.ਸ.)| ਸਰਵਾਈਕਲ ਕੈਂਸਰ ਤੋਂ ਬਚਾਅ ਲਈ ਚਲਾਈ ਜਾ ਰਹੀ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ 31 ਅਗਸਤ ਤੱਕ ਜਾਰੀ ਰਹੇਗੀ। ਸਿਹਤ ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ 14 ਤੋਂ 15 ਸਾਲ ਦੀ ਉਮਰ ਦੀਆਂ ਆਪਣੀਆਂ ਧੀਆਂ ਦਾ ਐਚਪੀਵੀ ਟੀਕਾਕਰਨ ਜ਼ਰੂਰ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਆ ਮਿਲ ਸਕੇ।

ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ, ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਨਿਗਰਾਨੀ ਵਿੱਚ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਐਚਪੀਵੀ ਟੀਕਾਕਰਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।

ਸਿਵਲ ਹਸਪਤਾਲ ਵਿੱਚ ਕਰਵਾਏ ਗਏ ਟੀਕਾਕਰਨ ਦੌਰਾਨ ਡਾ. ਸੁਮੀਤ ਸਿੰਘ ਨੇ ਕਿਹਾ ਕਿ ਐਚਪੀਵੀ ਟੀਕਾ ਖ਼ਾਸ ਤੌਰ 'ਤੇ 14 ਤੋਂ 15 ਸਾਲ ਦੀ ਉਮਰ ਦੀਆਂ ਬੱਚੀਆਂ ਲਈ ਹੈ ਅਤੇ ਇਹ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਸਾਧਨ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਇਹ ਟੀਕਾ ਲਗਵਾਉਣਾ ਉਨ੍ਹਾਂ ਲਈ ਸੁਰੱਖਿਆ ਦੀ ਅਨਮੋਲ ਸੌਗਾਤ ਹੈ, ਜੋ ਭਵਿੱਖ ਵਿੱਚ ਕੈਂਸਰ ਵਰਗੀ ਗੰਭੀਰ ਬਿਮਾਰੀ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ।

ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਜਾਂ ਭਰਮਾਂ ਵਿੱਚ ਨਾ ਆਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਕੇ ਆਪਣੀਆਂ ਧੀਆਂ ਦਾ ਸਮੇਂ ਸਿਰ ਐਚਪੀਵੀ ਟੀਕਾਕਰਨ ਕਰਵਾਉਣ। ਸਿਹਤ ਵਿਭਾਗ ਦਾ ਉਦੇਸ਼ ਵੱਧ ਤੋਂ ਵੱਧ ਯੋਗ ਲੜਕੀਆਂ ਤੱਕ ਇਹ ਟੀਕਾ ਪਹੁੰਚਾ ਕੇ ਸਰਵਾਈਕਲ ਕੈਂਸਰ ਦੇ ਮਾਮਲਿਆਂ ਵਿੱਚ ਕਮੀ ਲਿਆਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande