ਪਿੰਡ ਧਰਦਿਓਂ ਵਿਖੇ 66 ਕੇਵੀ ਸਬ-ਸਟੇਸ਼ਨ ਦਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 02 ਜੁਲਾਈ (ਹਿੰ.ਸ.)| ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਸਬ-ਸਟੇਸ਼ਨ ਇਲਾਕੇ ਵਿੱਚ ਬਿਜਲੀ ਸਪਲਾਈ ਨੂੰ ਹੋਰ
66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਅੰਮ੍ਰਿਤਸਰ, 02 ਜੁਲਾਈ (ਹਿੰ.ਸ.)| ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਰਦਿਓਂ ਵਿਖੇ ਨਵੇਂ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਸਬ-ਸਟੇਸ਼ਨ ਇਲਾਕੇ ਵਿੱਚ ਬਿਜਲੀ ਸਪਲਾਈ ਨੂੰ ਹੋਰ ਭਰੋਸੇਯੋਗ, ਨਿਰਵਿਘਨ ਅਤੇ ਗੁਣਵੱਤਾ ਭਰਪੂਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿਆਰ ਕੀਤਾ ਜਾ ਰਿਹਾ ਇਹ ਆਧੁਨਿਕ ਸਬ-ਸਟੇਸ਼ਨ ਖੇਤਰ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਲੋੜਾਂ ਨੂੰ ਵੀ ਧਿਆਨ ਵਿੱਚ ਰੱਖ ਕੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 31 ਮਾਰਚ 2027 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਵਿੱਚੋਂ 7.80 ਕਰੋੜ ਰੁਪਏ ਸਬ-ਸਟੇਸ਼ਨ ਦੇ ਨਿਰਮਾਣ 'ਤੇ ਅਤੇ ਕਰੀਬ 3 ਕਰੋੜ ਰੁਪਏ 11 ਕੇਵੀ ਫੀਡਰਾਂ ਦੀ ਉਸਾਰੀ ਅਤੇ ਮਜ਼ਬੂਤੀ 'ਤੇ ਖਰਚ ਕੀਤੇ ਜਾਣਗੇ। ਨਵੇਂ ਸਬ-ਸਟੇਸ਼ਨ ਤੋਂ 10 ਨਵੇਂ 11 ਕੇਵੀ ਫੀਡਰ ਚਲਾਏ ਜਾਣਗੇ, ਜਿਨ੍ਹਾਂ ਵਿੱਚ ਨਿਊ ਬੁੱਟਰ ਖੁਰਦ, ਨਿਊ ਧਰਦਿਓਂ-1, ਨਿਊ ਬੁੱਟਰ ਖੁਰਦ ਏ.ਪੀ., ਨਿਊ ਰੱਖੇ ਸ਼ਾਹ ਏ.ਪੀ., ਨਿਊ ਬੁੱਟਰ ਸਿਵੀਆਂ-1, ਨਿਊ ਪੱਲਾ, ਨਿਊ ਗੱਗੜ ਭਾਣਾ, ਬੁੱਟਰ, ਧਰਦਿਓਂ ਅਰਬਨ ਅਤੇ ਗੱਗੜ ਭਾਣਾ ਫੀਡਰ ਸ਼ਾਮਲ ਹੋਣਗੇ। ਇਹ ਸਾਰੇ ਫੀਡਰ 20 ਐੱਮ.ਵੀ.ਏ. ਸਮਰੱਥਾ ਵਾਲੇ ਪਾਵਰ ਟਰਾਂਸਫਾਰਮਰ ਨਾਲ ਜੋੜੇ ਜਾਣਗੇ, ਜਿਨ੍ਹਾਂ ਦਾ ਕੁੱਲ ਲੋਡ ਕਰੀਬ 14,806 ਕੇਵੀਏ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਇਸ ਸਬ-ਸਟੇਸ਼ਨ ਨੂੰ ਬਿਜਲੀ ਸਪਲਾਈ ਦੇਣ ਲਈ 66 ਕੇਵੀ ਸਬ-ਸਟੇਸ਼ਨ ਸਠਿਆਲਾ ਤੋਂ ਕਰੀਬ 5.5 ਕਿਲੋਮੀਟਰ ਲੰਬੀ ਨਵੀਂ 66 ਕੇਵੀ ਲਾਈਨ ਵੀ ਵਿਛਾਈ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਮੌਜੂਦਾ ਮਹਿਤਾ ਅਤੇ ਸਠਿਆਲਾ ਸਬ-ਸਟੇਸ਼ਨਾਂ ਉੱਪਰ ਪੈ ਰਿਹਾ ਵਾਧੂ ਲੋਡ ਘਟੇਗਾ, ਜਿਸ ਨਾਲ ਉਨ੍ਹਾਂ ਨਾਲ ਜੁੜੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨੂੰ ਵੀ ਹੋਰ ਬਿਹਤਰ ਬਿਜਲੀ ਸਪਲਾਈ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਸਿੱਧਾ ਲਾਭ ਗੱਗੜ ਭਾਣਾ, ਪੱਲਾ, ਧਰਦਿਓਂ, ਧਰਦਿਓਂ ਸਰਦਾਰਾਂ, ਸ਼ਹੀਦ ਮਲਕੀਤ ਸਿੰਘ ਨਗਰ, ਬੁੱਟਰ ਸਿਵੀਆਂ, ਬੁੱਟਰ ਖੁਰਦ, ਦਿਆਲਗੜ੍ਹ ਅਤੇ ਨੰਗਲੀ ਸਮੇਤ ਕਈ ਪਿੰਡਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਰਾਜਧਾਨ, ਮਹਿਤਾ, ਰੱਖੇ ਸ਼ਾਹ, ਸਿੰਘ ਬੇਲਾ ਅਤੇ ਖੱਬੇ ਰਾਜਪੂਤਾਂ ਵਰਗੇ ਪਿੰਡਾਂ ਨੂੰ ਵੀ ਅਸਿੱਧੇ ਤੌਰ 'ਤੇ ਫਾਇਦਾ ਹੋਵੇਗਾ। ਲਗਭਗ 14,806 ਖਪਤਕਾਰਾਂ ਨੂੰ ਇਸ ਨਵੇਂ ਸਬ-ਸਟੇਸ਼ਨ ਦਾ ਲਾਭ ਮਿਲੇਗਾ, ਜਿਸ ਨਾਲ ਘਰੇਲੂ, ਖੇਤੀਬਾੜੀ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਧਰਦਿਓਂ ਦੀ ਪੰਚਾਇਤ ਅਤੇ ਵਸਨੀਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਲੋਕ-ਹਿਤੈਸ਼ੀ ਪ੍ਰੋਜੈਕਟ ਲਈ 11 ਕਨਾਲ 5 ਮਰਲੇ ਜ਼ਮੀਨ ਮੁਫ਼ਤ ਦਾਨ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਨਿਰਵਿਘਨ ਅਤੇ ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਵੇਂ ਸਬ-ਸਟੇਸ਼ਨਾਂ ਦਾ ਨਿਰਮਾਣ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਸਬ-ਸਟੇਸ਼ਨ ਵਾਲੀ ਥਾਂ 'ਤੇ ਪੌਦੇ ਵੀ ਲਗਾਏ। ਸਮਾਗਮ ਵਿੱਚ ਪਾਵਰਕਾਮ ਦੇ ਚੀਫ਼ ਇੰਜੀਨੀਅਰ ਜਤਿੰਦਰ ਕੁਮਾਰ ਬੈਂਸ, ਐੱਸ.ਈ. ਮੋਹਤਮ ਸਿੰਘ, ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਜਿੰਦਰ ਸਿੰਘ, ਬਲਾਕ ਪ੍ਰਧਾਨ ਅਜੇ ਗਾਂਧੀ, ਸਰਪੰਚ ਕੰਵਲਜੀਤ ਸਿੰਘ ਸੋਨੀ, ਨਿਸ਼ਾਨ ਸਿੰਘ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande