ਪਾਕਿਸਤਾਨ ਵਿੱਚ ਸਿੱਖਾਂ ਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਅੰਤਰਰਾਸ਼ਟਰੀ ਪੱਧਰ 'ਤੇ ਉਠਾਇਆ ਜਾਵੇ: ਖਾਲਸਾ
ਅੰਮ੍ਰਿਤਸਰ, 02 ਜੁਲਾਈ (ਹਿੰ.ਸ.)| ਪਾਕਿਸਤਾਨੀ ਪੰਜਾਬ ਦੇ ਮੰਡੀ ਚੂੜਕਾਣਾ ਵਿਖੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੇ ਗੁੰਬਦ ਸਮੇਤ ਇੱਕ ਹਿੱਸੇ ਨੂੰ ਕਥਿਤ ਤੌਰ ''ਤੇ ਢਾਹੇ ਜਾਣ ਦੀ ਘਟਨਾ ''ਤੇ ਦਮਦਮੀ ਟਕਸਾਲ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ


ਅੰਮ੍ਰਿਤਸਰ, 02 ਜੁਲਾਈ (ਹਿੰ.ਸ.)| ਪਾਕਿਸਤਾਨੀ ਪੰਜਾਬ ਦੇ ਮੰਡੀ ਚੂੜਕਾਣਾ ਵਿਖੇ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੇ ਗੁੰਬਦ ਸਮੇਤ ਇੱਕ ਹਿੱਸੇ ਨੂੰ ਕਥਿਤ ਤੌਰ 'ਤੇ ਢਾਹੇ ਜਾਣ ਦੀ ਘਟਨਾ 'ਤੇ ਦਮਦਮੀ ਟਕਸਾਲ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਸਿੱਖ ਧਾਰਮਿਕ ਵਿਰਾਸਤ 'ਤੇ ਹਮਲਾ ਕਰਾਰ ਦਿੱਤਾ ਹੈ।

ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ, ਧਾਰਮਿਕ ਸੰਪਤੀਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਪਾਕਿਸਤਾਨ ਸਰਕਾਰ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ ਹੈ।

ਪੱਤਰ ਵਿੱਚ ਮੰਡੀ ਚੂੜਕਾਣਾ ਤੋਂ ਇਲਾਵਾ ਹਸਨ ਅਬਦਾਲ, ਨਨਕਾਣਾ ਸਾਹਿਬ, ਲਾਹੌਰ, ਨਾਰੋਵਾਲ, ਰਾਵਲਪਿੰਡੀ, ਸਿਆਲਕੋਟ ਅਤੇ ਕਸੂਰ ਸਥਿਤ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ਨਾਲ ਜੁੜੇ ਕਥਿਤ ਨਾਜਾਇਜ਼ ਕਬਜ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਹ ਦਰਸਾਉਂਦੀਆਂ ਹਨ ਕਿ ਪਾਕਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਉੱਥੇ ਵੱਸ ਰਹੀਆਂ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ, ਸੁਰੱਖਿਆ ਅਤੇ ਆਪਣੇ ਧਾਰਮਿਕ ਮਾਮਲਿਆਂ ਦੇ ਸੁਤੰਤਰ ਪ੍ਰਬੰਧ ਦਾ ਅਧਿਕਾਰ ਵੀ ਖ਼ਤਰੇ ਹੇਠ ਹੈ।

ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਮਾਮਲਾ ਪਾਕਿਸਤਾਨ ਨਾਲ ਹੋਣ ਵਾਲੀ ਹਰ ਦੁਵੱਲੀ ਗੱਲਬਾਤ ਦੇ ਨਾਲ-ਨਾਲ ਸੰਯੁਕਤ ਰਾਸ਼ਟਰ, ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ, ਯੂਨੈਸਕੋ ਅਤੇ ਹੋਰ ਅੰਤਰਰਾਸ਼ਟਰੀ ਮੰਚਾਂ 'ਤੇ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ।

ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨ ਵਿੱਚ ਸਥਿਤ ਸਾਰੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਯਕੀਨੀ ਬਣਾਉਣ, ਨਾਜਾਇਜ਼ ਕਬਜ਼ੇ ਹਟਾਉਣ, ਦੋਸ਼ੀ ਅਧਿਕਾਰੀਆਂ ਅਤੇ ਭੂ-ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕੰਮਕਾਜ ਦਾ ਸੁਤੰਤਰ ਆਡਿਟ ਕਰਵਾਉਣ ਅਤੇ ਸਿੱਖਾਂ ਤੇ ਹਿੰਦੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਸੁਤੰਤਰ ਪ੍ਰਬੰਧ ਦਾ ਅਧਿਕਾਰ ਦੇਣ ਦੀ ਵੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਇੱਕ ਸਵਾਗਤਯੋਗ ਪਹਿਲ ਹੈ, ਪਰ ਕਿਸੇ ਵੀ ਦੇਸ਼ ਦੀ ਧਾਰਮਿਕ ਸਹਿਣਸ਼ੀਲਤਾ ਦਾ ਅਸਲ ਮਾਪਦੰਡ ਉਸ ਦੇਸ਼ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਧਾਰਮਿਕ ਵਿਰਾਸਤ ਦੀ ਸੰਭਾਲ ਹੁੰਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande