ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਦੋ ਬੱਸਾਂ ਰਵਾਨਾ
ਮੋਹਾਲੀ, 02 ਜੁਲਾਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ 68ਵੀਂ ਅਤੇ 69ਵੀਂ ਬੱਸ ਨੂੰ ਹਰੀ ਝੰਡ
ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਬੱਸ ਰਵਾਨਾ ਕਰਦੇ  ਹੋਏ।


ਮੋਹਾਲੀ, 02 ਜੁਲਾਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ 68ਵੀਂ ਅਤੇ 69ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਸਦਕਾ ਪੰਜਾਬ ਭਰ ਦੇ ਸੀਨੀਅਰ ਨਾਗਰਿਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਬਾਘਾ ਬਾਰਡਰ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਹੋਈ 68ਵੀਂ ਬੱਸ ਪਿੰਡ ਦੁਰਾਲੀ ਤੋਂ ਕਰਮਜੀਤ ਸਿੰਘ ਦੀ ਅਗਵਾਈ ਹੇਠ, ਜਦਕਿ 69ਵੀਂ ਬੱਸ ਸੈਕਟਰ-79 ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ।

ਮੇਅਰ ਨੇ ਕਿਹਾ ਕਿ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਤੀਰਥ ਯਾਤਰਾ ਨਾਲ ਸਬੰਧਤ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸਮੁੱਚੇ ਤਾਲਮੇਲ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਨਿਯਮਿਤ ਤੌਰ 'ਤੇ ਵਿਧਾਇਕ ਕੁਲਵੰਤ ਸਿੰਘ ਨੂੰ ਰਿਪੋਰਟ ਵੀ ਸੌਂਪੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਬੱਸਾਂ ਨੂੰ ਰਵਾਨਾ ਕਰਨ ਮੌਕੇ ਸੀਨੀਅਰ ਨਾਗਰਿਕਾਂ ਨਾਲ ਮਿਲਣ ਅਤੇ ਉਨ੍ਹਾਂ ਦੇ ਵਿਚਾਰ ਸੁਣਨ ਦਾ ਮੌਕਾ ਮਿਲਿਆ। ਯਾਤਰੀਆਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਖਾਸਾ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਉਪਰਾਲੇ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande