ਕਪੂਰਥਲਾ 'ਚ ਯੂਰੀਆ ਦੀ ਕਾਲਾਬਾਜ਼ਾਰੀ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਐਫਆਈਆਰ ਦਰਜ
ਕਪੂਰਥਲਾ, 20 ਜੁਲਾਈ (ਹਿੰ.ਸ.)| ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ-ਖੇਤੀ ਵਰਤੋਂ, ਜਮਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜ਼ਿਲ੍ਹਾ ਪੱਧਰੀ ਸਪੈਸ਼ਲ ਟਾਸਕ ਫੋਰਸ ਵੱਲੋਂ ਹੁਣ ਤੱਕ 8 ਥਾਵਾਂ ''ਤੇ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱ
ਕਪੂਰਥਲਾ 'ਚ ਯੂਰੀਆ ਦੀ ਕਾਲਾਬਾਜ਼ਾਰੀ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਐਫਆਈਆਰ ਦਰਜ


ਕਪੂਰਥਲਾ, 20 ਜੁਲਾਈ (ਹਿੰ.ਸ.)| ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ-ਖੇਤੀ ਵਰਤੋਂ, ਜਮਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜ਼ਿਲ੍ਹਾ ਪੱਧਰੀ ਸਪੈਸ਼ਲ ਟਾਸਕ ਫੋਰਸ ਵੱਲੋਂ ਹੁਣ ਤੱਕ 8 ਥਾਵਾਂ 'ਤੇ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਪਹਿਲਾਂ ਹੀ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਖੇਤੀ ਕੰਮਾਂ ਵਿੱਚ ਯੂਰੀਆ ਦੀ ਵਰਤੋਂ ਨੂੰ ਰੋਕਣ ਲਈ ਜਲਦ ਹੀ ਬਲਾਕ ਪੱਧਰ 'ਤੇ ਵੀ ਵਿਸ਼ੇਸ਼ ਟਾਸਕ ਫੋਰਸਾਂ ਬਣਾਈਆਂ ਜਾਣਗੀਆਂ, ਜੋ ਨਿਯਮਿਤ ਨਿਗਰਾਨੀ ਅਤੇ ਜਾਂਚ ਕਰਨਗੀਆਂ।ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਾਦ ਅਤੇ ਖੇਤੀਬਾੜੀ ਇਨਪੁੱਟ ਡੀਲਰਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਡੀਲਰਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਐਗਰੀਕਲਚਰਲ ਗ੍ਰੇਡ ਯੂਰੀਆ ਦੀ ਵਿਕਰੀ ਸਿਰਫ਼ ਨਿਯਮਾਂ ਅਨੁਸਾਰ ਹੀ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਯੂਰੀਆ ਦੀ ਡਾਇਵਰਜ਼ਨ, ਜਮਾਖੋਰੀ ਜਾਂ ਕਾਲਾਬਾਜ਼ਾਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡੀਸੀ ਆਕਾਸ਼ ਬਾਂਸਲ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਯੂਰੀਆ ਦੀ ਗੈਰ-ਕਾਨੂੰਨੀ ਵਿਕਰੀ ਜਾਂ ਦੁਰਵਰਤੋਂ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 'ਤੇ ਸੰਪਰਕ ਕਰਕੇ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਰਾਖਵੇਂ ਯੂਰੀਆ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande