ਅੰਮ੍ਰਿਤਸਰ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਕੀਤਾ ਸਮਰਪਿਤ
ਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਰੰਗਲਾ ਪੰਜਾਬ ਸਕੀਮ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਾਰਡ ਨੰਬਰ 39 ਸਥਿਤ ਸ੍ਰੀ ਗੁਰੂ ਹਰਿਗੋਬਿੰਦ ਜੀ ਸਟੇਡੀਅਮ ਵਿੱਚ ਸਥਾਪਿਤ ਕੀਤੇ ਗਏ ਮੁਫ਼ਤ ਪਬਲਿਕ ਇੰਡੋਰ ਜਿਮ ਦਾ ਉਦਘਾਟਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿ
ਜਿਮ ’ਚ ਕਸਰਤ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ।


ਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਰੰਗਲਾ ਪੰਜਾਬ ਸਕੀਮ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਾਰਡ ਨੰਬਰ 39 ਸਥਿਤ ਸ੍ਰੀ ਗੁਰੂ ਹਰਿਗੋਬਿੰਦ ਜੀ ਸਟੇਡੀਅਮ ਵਿੱਚ ਸਥਾਪਿਤ ਕੀਤੇ ਗਏ ਮੁਫ਼ਤ ਪਬਲਿਕ ਇੰਡੋਰ ਜਿਮ ਦਾ ਉਦਘਾਟਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕੀਤਾ। ਇਸ ਮੌਕੇ ਜਿਮ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਥਾਪਿਤ ਕੀਤਾ ਗਿਆ ਇਹ ਆਧੁਨਿਕ ਇੰਡੋਰ ਜਿਮ ਹਰ ਉਮਰ ਵਰਗ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ, ਜਿਸ ਨਾਲ ਇਲਾਕਾ ਨਿਵਾਸੀ ਆਪਣੀ ਸਰੀਰਕ ਤੰਦਰੁਸਤੀ ਨੂੰ ਹੋਰ ਬਿਹਤਰ ਬਣਾ ਸਕਣਗੇ।

ਡਾ. ਨਿੱਝਰ ਨੇ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਨਸ਼ਾ-ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣਾ ਸਮਾਂ ਜਿਮ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਲਗਾਉਣਗੇ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਇੰਡੋਰ ਜਿਮ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਜਿਮ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ, ਸਰਗਰਮ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande