'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 33 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚੀ ਸਹਾਇਤਾ ਰਾਸ਼ੀ
ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ ''ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ'' ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸਹਾਰਾ ਬਣ ਕੇ ਉਭਰ ਰਹੀ ਹੈ। ਵਧਦੀ ਮਹਿੰਗਾਈ, ਘਰੇਲੂ ਖਰਚਿਆਂ ਅਤੇ ਬੱਚਿਆਂ ਦੀ ਸਿੱਖਿਆ ਦੇ ਵਧਦੇ ਬੋਝ ਦੇ ਦਰਮਿਆਨ ਇਹ ਯੋਜਨਾ ਮਹਿਲਾਵਾਂ ਨੂੰ ਹਰ ਮਹੀਨੇ ਸਿੱ
'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 33 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚੀ ਸਹਾਇਤਾ ਰਾਸ਼ੀ


ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ' ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸਹਾਰਾ ਬਣ ਕੇ ਉਭਰ ਰਹੀ ਹੈ। ਵਧਦੀ ਮਹਿੰਗਾਈ, ਘਰੇਲੂ ਖਰਚਿਆਂ ਅਤੇ ਬੱਚਿਆਂ ਦੀ ਸਿੱਖਿਆ ਦੇ ਵਧਦੇ ਬੋਝ ਦੇ ਦਰਮਿਆਨ ਇਹ ਯੋਜਨਾ ਮਹਿਲਾਵਾਂ ਨੂੰ ਹਰ ਮਹੀਨੇ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 25 ਜੂਨ 2026 ਤੱਕ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ 33 ਲੱਖ ਤੋਂ ਵੱਧ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਭੇਜੀ ਜਾ ਚੁੱਕੀ ਹੈ, ਜਦਕਿ ਬਾਕੀ ਯੋਗ ਲਾਭਪਾਤਰੀਆਂ ਨੂੰ ਇਹ ਰਕਮ 1 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਹੁਣ ਤੱਕ ਇਸ ਯੋਜਨਾ ਤਹਿਤ 70 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ।

ਸਰਕਾਰੀ ਅੰਕੜਿਆਂ ਅਨੁਸਾਰ, ਯੋਜਨਾ ਦਾ ਸਭ ਤੋਂ ਵੱਧ ਲਾਭ 36 ਤੋਂ 59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ ਮਿਲ ਰਿਹਾ ਹੈ। ਕੁੱਲ ਲਾਭਪਾਤਰੀਆਂ ਵਿੱਚੋਂ 36–45 ਸਾਲ ਉਮਰ ਵਰਗ ਦੀਆਂ 25.2 ਫ਼ੀਸਦੀ ਅਤੇ 46–59 ਸਾਲ ਉਮਰ ਵਰਗ ਦੀਆਂ 25.4 ਫ਼ੀਸਦੀ ਮਹਿਲਾਵਾਂ ਹਨ। ਇਹ ਉਹ ਸਮਾਂ ਹੁੰਦਾ ਹੈ ਜਦੋਂ ਪਰਿਵਾਰਾਂ 'ਤੇ ਬੱਚਿਆਂ ਦੀ ਪੜ੍ਹਾਈ, ਵਿਆਹ, ਸਿਹਤ, ਘਰ ਦੇ ਖਰਚੇ ਅਤੇ ਹੋਰ ਆਰਥਿਕ ਜ਼ਿੰਮੇਵਾਰੀਆਂ ਦਾ ਸਭ ਤੋਂ ਵੱਧ ਬੋਝ ਹੁੰਦਾ ਹੈ। ਅਜਿਹੇ ਵਿੱਚ ਮਹੀਨਾਵਾਰ ਮਿਲਣ ਵਾਲੀ ਸਹਾਇਤਾ ਰਾਸ਼ੀ ਘਰੇਲੂ ਬਜਟ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਫਾਜ਼ਿਲਕਾ ਦੇ ਪਿੰਡ ਧਨੀ ਖਰਾਸਵਾਲੀ ਦੀ 48 ਸਾਲਾ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ ਸਹਾਇਤਾ ਨਾਲ ਉਹ ਆਪਣੇ ਪੁੱਤਰ ਦੀ ਸਕੂਲ ਫੀਸ ਭਰਨ ਅਤੇ ਧੀ ਦੀ ਉੱਚ ਸਿੱਖਿਆ ਦੇ ਖਰਚਿਆਂ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਮਹਿਲਾ ਹੋਣ ਕਾਰਨ ਪਹਿਲਾਂ ਉਨ੍ਹਾਂ ਦੀ ਆਪਣੀ ਕੋਈ ਆਮਦਨ ਨਹੀਂ ਸੀ, ਪਰ ਹੁਣ ਉਹ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਆਪਣਾ ਹਿੱਸਾ ਪਾ ਰਹੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਲੋਕ ਭਲਾਈ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ।

ਫਿਰੋਜ਼ਪੁਰ ਦੀ 55 ਸਾਲਾ ਪੱਛੋ, ਜੋ ਆਪਣੇ ਪਤੀ ਦੇ ਦੇਹਾਂਤ ਤੋਂ ਬਾਅਦ ਧੀ ਅਤੇ ਦੋਹਤੇ ਨਾਲ ਰਹਿ ਰਹੀ ਹੈ, ਨੇ ਕਿਹਾ ਕਿ ਇਸ ਰਕਮ ਨਾਲ ਉਹ ਆਪਣੇ ਇਲਾਜ ਦੇ ਨਾਲ-ਨਾਲ ਦੋਹਤੇ ਦੀ ਸਕੂਲ ਫੀਸ ਵੀ ਭਰ ਸਕੀ ਹੈ। ਉਨ੍ਹਾਂ ਮੁਤਾਬਕ ਇਹ ਯੋਜਨਾ ਮੁਸ਼ਕਲ ਸਮੇਂ ਵਿੱਚ ਪਰਿਵਾਰ ਲਈ ਵੱਡਾ ਸਹਾਰਾ ਸਾਬਤ ਹੋਈ ਹੈ।

ਸੈਲਫ਼ ਹੈਲਪ ਗਰੁੱਪ ਦੀ ਮੈਂਬਰ ਕਰਮਜੀਤ ਕੌਰ ਨੇ ਦੱਸਿਆ ਕਿ ਇਸ ਵਿੱਤੀ ਸਹਾਇਤਾ ਨਾਲ ਉਨ੍ਹਾਂ ਨੇ ਆਪਣੀ ਐਨਕ ਬਣਵਾਈ, ਸਕੂਟੀ ਲਈ ਪੈਟਰੋਲ ਖਰੀਦਿਆ ਅਤੇ ਭਵਿੱਖ ਵਿੱਚ ਆਪਣੇ ਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਪੁੱਤਰ ਦੀਆਂ ਖੇਡ ਲੋੜਾਂ ਲਈ ਵੀ ਇਸ ਰਕਮ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ। ਇਸੇ ਤਰ੍ਹਾਂ ਫਾਜ਼ਿਲਕਾ ਦੀ ਪ੍ਰੀਤੀ ਨੇ ਕਿਹਾ ਕਿ ਇਸ ਸਹਾਇਤਾ ਨਾਲ ਉਹ ਆਪਣੇ ਦੋ ਬੱਚਿਆਂ ਦੀ ਸਕੂਲ ਫੀਸ ਭਰਨ ਵਿੱਚ ਕਾਮਯਾਬ ਰਹੀ, ਜਦਕਿ ਵਿਧਵਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਉਹ ਆਪਣੇ ਇਲਾਜ ਦੇ ਖਰਚੇ ਪੂਰੇ ਕਰ ਸਕੀ ਹੈ।

ਵੱਖ-ਵੱਖ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਲਾਭਪਾਤਰੀਆਂ ਦੇ ਤਜ਼ਰਬੇ ਦਰਸਾਉਂਦੇ ਹਨ ਕਿ 'ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ' ਨਾ ਸਿਰਫ਼ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਵੀ ਮੌਕਾ ਪ੍ਰਦਾਨ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande