‘ਬਾਦਲ ਦਲ ਦਾ ਭਵਿੱਖ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਪਹਿਲਾਂ ਖਤਮ ਹੋ ਚੁੱਕਾ ਸੀ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਨਾਭਾ ਬਲਾਕ ਦੇ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਪੁਨਰ ਸੁਰਜੀਤ’ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਯੋਜਨ ਹਲਕਾ ਇੰਚਾਰਜ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਕੀਤਾ ਗਿਆ। ਸਮਾਗਮ ਤੋਂ ਬਾਅ
ਗਿਆਨੀ ਹਰਪ੍ਰੀਤ ਸਿੰਘ


ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਨਾਭਾ ਬਲਾਕ ਦੇ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਪੁਨਰ ਸੁਰਜੀਤ’ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਯੋਜਨ ਹਲਕਾ ਇੰਚਾਰਜ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਕੀਤਾ ਗਿਆ।

ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ-ਅਕਾਲੀ ਗਠਜੋੜ ਨੂੰ ਲੈ ਕੇ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਬਾਦਲ ਦਲ ਦਾ ਭਵਿੱਖ ਕਿਸੇ ਇੱਕ ਬਿਆਨ ਨਾਲ ਖ਼ਤਮ ਨਹੀਂ ਹੋਇਆ, ਸਗੋਂ ਇਸ ਦੀ ਸਥਿਤੀ ਬਹੁਤ ਪਹਿਲਾਂ ਹੀ ਸਪੱਸ਼ਟ ਹੋ ਚੁੱਕੀ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਦਲ ਦਲ ਦਾ ਅਸਲ ਭਵਿੱਖ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਤੋਂ ਬਾਅਦ ਹੀ ਤੈਅ ਹੋ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਥਕ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਤੋਂ ਦੂਰ ਹੋਣ ਕਾਰਨ ਪਾਰਟੀ ਆਪਣਾ ਆਧਾਰ ਗੁਆ ਚੁੱਕੀ ਹੈ।

ਉਨ੍ਹਾਂ ਆਪਣੀ ਪਾਰਟੀ ‘ਅਕਾਲੀ ਦਲ ਪੁਨਰ ਸੁਰਜੀਤ’ ਨੂੰ ਪੰਥਕ ਵਿਚਾਰਧਾਰਾ ਦੀ ਅਸਲ ਵਾਰਿਸ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਜਾਰੀ ਰੱਖੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀ ਸੰਗਤ ਨੂੰ ਪੰਥਕ ਏਕਤਾ ਅਤੇ ਮਜ਼ਬੂਤੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande