ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਪੇਸ਼, 2 ਘੰਟੇ ਹੋਈ ਪੁੱਛਗਿੱਛ
ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਪੰਜਾਬ ਪੁਲਿਸ ਦੇ ਇੰਸਟੀਚਿਊਟ ਵਿੱਚ ਐਸਆਈਟੀ ਵੱਲੋਂ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਪੁ
ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।


ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਪੰਜਾਬ ਪੁਲਿਸ ਦੇ ਇੰਸਟੀਚਿਊਟ ਵਿੱਚ ਐਸਆਈਟੀ ਵੱਲੋਂ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਚੌਥੀ ਵਾਰ ਬੁਲਾਇਆ ਗਿਆ ਹੈ ਅਤੇ ਹਰ ਵਾਰ ਉਹ ਨਿਰਧਾਰਤ ਸਮੇਂ 'ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦੀ ਮੰਗ ਹੈ ਕਿ ਕਿਸੇ ਵੀ ਜਾਂਚ ਵਿੱਚ ਅਸਲ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਇਹ ਐਸਆਈਟੀ ਦੋਸ਼ੀਆਂ ਨੂੰ ਫੜਨ ਲਈ ਨਹੀਂ, ਸਗੋਂ ਸਿਆਸੀ ਲੜਾਈ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਮਾਮਲੇ ਨੂੰ 11 ਸਾਲ ਹੋ ਚੁੱਕੇ ਹਨ, ਪਰ ਅਜੇ ਤੱਕ ਜਾਂਚ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਆਮ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਂਦੀ ਹੈ, ਪਰ ਇੱਥੇ ਸਿਰਫ਼ ਮੀਡੀਆ ਵਿੱਚ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੁਖਬੀਰ ਬਾਦਲ ਨੂੰ ਬੁਲਾਇਆ ਗਿਆ ਹੈ।

ਉਨ੍ਹਾਂ ਇਸ ਕਾਰਵਾਈ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਤੋਂ ਡਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਨਾ ਡਰਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਪਰਵਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਸਿਆਸੀ ਤੌਰ 'ਤੇ ਮਜ਼ਬੂਤ ਹੋਵੇਗਾ।

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਇੰਸਟੀਚਿਊਟ ਦੇ ਬਾਹਰ ਇਕੱਠੇ ਹੋਏ। ਮੀਂਹ ਦੇ ਬਾਵਜੂਦ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਐਸਆਈਟੀ ਵੱਲੋਂ 16 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸੋਮਵਾਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਏ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande