ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ: ਸੀਈਓ
ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਘਰ-ਘਰ ਗਣਨਾ ਪੜਾਅ ਤਹਿਤ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ ਵਾਲੇ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵ
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ


ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਘਰ-ਘਰ ਗਣਨਾ ਪੜਾਅ ਤਹਿਤ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ ਵਾਲੇ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀਆਂ ਚੋਣ ਟੀਮਾਂ ਨੂੰ ਵਧਾਈ ਦਿੱਤੀ ਹੈ। ਮੁੱਖ ਚੋਣ ਅਫ਼ਸਰ ਨੇ ਇਸ ਉਪਲਬਧੀ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਏਈਆਰਓਜ਼) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ।

ਮਿਤਰਾ ਨੇ ਕਿਹਾ ਕਿ ਇਹ ਸਫ਼ਲਤਾ ਚੋਣ ਅਮਲੇ ਦੀ ਮਿਹਨਤ, ਸਮਰਪਣ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹੇ ਵੀ ਨਿਰਧਾਰਤ ਸਮੇਂ ਅੰਦਰ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕਰ ਲੈਣਗੇ। ਉਨ੍ਹਾਂ ਸੂਬੇ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਦੇਰੀ ਆਪਣੇ ਫਾਰਮ ਜਮ੍ਹਾਂ ਕਰਵਾਉਣ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਸਮੇਂ ਸਿਰ ਫਾਰਮ ਜਮ੍ਹਾਂ ਹੋਣ ਨਾਲ ਡਰਾਫਟ ਵੋਟਰ ਸੂਚੀ ਵਿੱਚ ਯੋਗ ਵੋਟਰਾਂ ਦੇ ਨਾਮ ਸ਼ਾਮਲ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾ ਸਕੇਗੀ ਅਤੇ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande