ਵਿਦੇਸ਼ ਭੇਜਣ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮੁੱਖ ਏਜੰਟ ਗ੍ਰਿਫ਼ਤਾਰ
ਮੋਗਾ, 20 ਜੁਲਾਈ (ਹਿੰ.ਸ.)| ਵਿਦੇਸ਼ ਭੇਜਣ ਦੇ ਨਾਂ ''ਤੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ''ਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਇੱਕ ਸੰਗਠਿਤ ਗਿਰੋਹ ਦਾ ਮੋਗਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੁੱਖ ਏਜੰਟ ਨੂੰ ਗ੍ਰਿਫ਼ਤ
ਵਿਦੇਸ਼ ਭੇਜਣ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮੁੱਖ ਏਜੰਟ ਗ੍ਰਿਫ਼ਤਾਰ


ਮੋਗਾ, 20 ਜੁਲਾਈ (ਹਿੰ.ਸ.)| ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਇੱਕ ਸੰਗਠਿਤ ਗਿਰੋਹ ਦਾ ਮੋਗਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਗਿਰੋਹ ਦੇ ਮੁੱਖ ਏਜੰਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ ਹੋਰ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਥਾਣਾ ਮਹਿਣਾ ਵਿੱਚ ਵੱਖ-ਵੱਖ ਧਾਰਾਵਾਂ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ (ਰੈਗੂਲੇਸ਼ਨ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਾਂਚ ਅਧਿਕਾਰੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਬੱਸ ਅੱਡਾ ਮਹਿਣਾ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਾਮਪੁਰ ਜੰਗੀਰ ਦਾ ਰਹਿਣ ਵਾਲਾ ਕੁਲਬੀਰ ਸਿੰਘ ਉਰਫ਼ ਬੱਬੂ ਆਪਣੇ ਸਾਥੀਆਂ ਵਿਕਾਸ ਜਾਇਸਵਾਲ, ਅੰਸਾਰੀ, ਨੀਲਿਮਾ ਪਨਾਵਰੱਪੂ ਅਤੇ ਇਕਬਾਲ ਉਰਫ਼ ਰਵੀ ਢਾਲੀਵਾਲ ਨਾਲ ਮਿਲ ਕੇ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਰੈਕੇਟ ਚਲਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਬੁਘੀਪੁਰਾ ਚੌਕ, ਮੋਗਾ ਵਿਖੇ ਛਾਪੇਮਾਰੀ ਕਰਕੇ ਕੁਲਬੀਰ ਸਿੰਘ ਨੂੰ ਕਾਬੂ ਕਰ ਲਿਆ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਵਿਦੇਸ਼ ਜਾਣ ਦੇ ਚਾਹਵਾਨ ਸਧਾਰਨ ਲੋਕਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ। ਮੁਲਜ਼ਮ ਕਥਿਤ ਤੌਰ 'ਤੇ ਜਾਅਲੀ ਕੰਟੀਨਿਊਅਸ ਡਿਸਚਾਰਜ ਸਰਟੀਫਿਕੇਟ ਅਤੇ ਹੋਰ ਫਰਜ਼ੀ ਦਸਤਾਵੇਜ਼ ਤਿਆਰ ਕਰਦੇ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਮਦਦ ਨਾਲ ਬਿਨਾਂ ਵੈਧ ਵੀਜ਼ੇ ਦੇ ਲੋਕਾਂ ਨੂੰ ਯੂਰਪ, ਯੂਨਾਈਟਿਡ ਕਿੰਗਡਮ (ਯੂਕੇ) ਅਤੇ ਹੋਰ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਿਆ ਜਾਂਦਾ ਸੀ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਸਾਲ 2023 ਵਿੱਚ ਗਿਰੋਹ ਨੇ ਆਪਣੇ ਹੀ ਸਾਥੀ ਇਕਬਾਲ ਉਰਫ਼ ਰਵੀ ਢਾਲੀਵਾਲ ਤੋਂ ਕਰੀਬ 20 ਲੱਖ ਰੁਪਏ ਲੈ ਕੇ ਉਸ ਨੂੰ ਯੂਕੇ ਭੇਜਿਆ ਸੀ। ਪੁਲਿਸ ਅਨੁਸਾਰ, ਇਕਬਾਲ ਇਸ ਸਮੇਂ ਯੂਕੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਹੈ ਅਤੇ ਉੱਥੋਂ ਹੀ ਭਾਰਤ ਵਿੱਚ ਕਥਿਤ ਅਪਰਾਧਿਕ ਗਤੀਵਿਧੀਆਂ ਨੂੰ ਸੰਚਾਲਿਤ ਕਰ ਰਿਹਾ ਹੈ।

ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਦੇ ਕਬਜ਼ੇ ਵਿੱਚੋਂ ਓਪੋ ਅਤੇ ਵੀਵੋ ਕੰਪਨੀਆਂ ਦੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਪੁਲਿਸ ਮੋਬਾਈਲ ਡਾਟਾ ਅਤੇ ਹੋਰ ਡਿਜ਼ੀਟਲ ਸਬੂਤਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਗਿਰੋਹ ਦੇ ਹੋਰ ਮੈਂਬਰਾਂ ਤੱਕ ਪਹੁੰਚਿਆ ਜਾ ਸਕੇ। ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande