1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਆਵੇਗੀ ਰਕਮ : ਹਰਭਜਨ ਸਿੰਘ ਈ.ਟੀ.ਓ.
ਪਿੰਡ ਪੱਲਾ, ਗੱਗੜਭਾਣਾ ਅਤੇ ਰਮਾਣਾ ਚੱਕ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਮਿਲਿਆ ਭਰਵਾਂ ਹੁੰਗਾਰਾਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤ
ਲੋਕ ਮਿਲਣੀ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸੰਬੋਧਨ ਕਰਦੇ ਹੋਏ।


ਪਿੰਡ ਪੱਲਾ, ਗੱਗੜਭਾਣਾ ਅਤੇ ਰਮਾਣਾ ਚੱਕ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਮਿਲਿਆ ਭਰਵਾਂ ਹੁੰਗਾਰਾਅੰਮ੍ਰਿਤਸਰ, 20 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦਾ ਨਤੀਜਾ ਹੈ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਅਗਸਤ ਨੂੰ ਇੱਕ ਵਾਰ ਫਿਰ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ, ਜਿਸ ਸਬੰਧੀ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸੁਨੇਹੇ ਵੀ ਪ੍ਰਾਪਤ ਹੋਣਗੇ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਪੱਲਾ, ਗੱਗੜਭਾਣਾ ਅਤੇ ਰਮਾਣਾ ਚੱਕ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਭਰਪੂਰ ਸਮਰਥਨ ਕੀਤਾ ਗਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਜੁਲਾਈ ਤੋਂ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ 32 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਨਾਲ ਜੁੜ ਚੁੱਕੀਆਂ ਹਨ।ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਕਿਸੇ ਕਾਰਨ ਜੁਲਾਈ ਮਹੀਨੇ ਦੌਰਾਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਮ੍ਹਾਂ ਕਰਵਾਈ ਜਾਵੇਗੀ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ।ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ, ਉਨ੍ਹਾਂ ਦੇ ਸਵੈ-ਸਨਮਾਨ ਨੂੰ ਮਜ਼ਬੂਤ ਕਰਨ ਅਤੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਬਿਹਤਰ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਪੰਜਾਬ ਸਰਕਾਰ ਇਸ ਯੋਜਨਾ ਨੂੰ ਲਗਾਤਾਰ ਜਾਰੀ ਰੱਖੇਗੀ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਇਸ ਨਾਲ ਜੋੜਨ ਲਈ ਯਤਨ ਜਾਰੀ ਰਹਿਣਗੇ।ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਯਕੀਨੀ ਬਣਾਉਣਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande