ਪੰਚਕੂਲਾ 'ਚ ਦਹੇਜ ਉਤਪੀੜਨ ਮਾਮਲੇ 'ਚ ਕਾਰਵਾਈ ਨਾ ਕਰਨ ਮਹਿਲਾ ਥਾਣੇ ਦੀ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰਨ ਦੇ ਹੁਕਮ
ਪੰਚਕੂਲਾ, 20 ਜੁਲਾਈ (ਹਿੰ.ਸ.)| ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਪਵਾਰ ਨੇ ਪੰਚਕੂਲਾ ਵਿੱਚ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਕਸਟ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਦਹੇਜ ਉਤਪੀੜਨ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਮਹਿਲਾ ਥਾਣੇ ਦੀ ਐਸਐਚਓ ਰਾਜੇਸ਼ ਕੁਮਾਰੀ ਅਤੇ ਏਐਸਆਈ ਕਵਿਤਾ ਨ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਪਵਾਰ ਨੇ ਪੰਚਕੂਲਾ ਵਿੱਚ ਮੀਟਿੰਗ ਲੈਂਦੇ ਹੋਏ


ਪੰਚਕੂਲਾ, 20 ਜੁਲਾਈ (ਹਿੰ.ਸ.)| ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਪਵਾਰ ਨੇ ਪੰਚਕੂਲਾ ਵਿੱਚ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਕਸਟ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਦਹੇਜ ਉਤਪੀੜਨ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਮਹਿਲਾ ਥਾਣੇ ਦੀ ਐਸਐਚਓ ਰਾਜੇਸ਼ ਕੁਮਾਰੀ ਅਤੇ ਏਐਸਆਈ ਕਵਿਤਾ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ। ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਤੇ ਜ਼ਿੰਮੇਵਾਰੀਆਂ ਦੀ ਪੂਰੀ ਸਮਝ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਆਦਿਤੀ ਸਿੰਘ ਨੇ ਸੁਝਾਅ ਦਿੱਤਾ ਕਿ ਪਹਿਲਾਂ ਮਾਮਲੇ ਦੀ ਵਿਭਾਗੀ ਜਾਂਚ ਕਰਵਾਈ ਜਾਵੇ ਅਤੇ ਉਸ ਤੋਂ ਬਾਅਦ ਹੀ ਮੁਅੱਤਲੀ ਬਾਰੇ ਫ਼ੈਸਲਾ ਲਿਆ ਜਾਵੇ। ਇਸ 'ਤੇ ਮੰਤਰੀ ਕ੍ਰਿਸ਼ਨ ਪਵਾਰ ਨੇ ਕਿਹਾ ਕਿ ਜਾਂਚ ਤੋਂ ਬਾਅਦ ਬਹਾਲੀ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਦਿੱਤੀ ਕਿ ਦੋਵਾਂ ਦਾ ਹੈੱਡਕੁਆਰਟਰ ਭੋਂਡਸੀ ਰੱਖਿਆ ਜਾਵੇ।

ਜਾਣਕਾਰੀ ਅਨੁਸਾਰ ਸੈਕਟਰ-15 ਦੀ ਰਹਿਣ ਵਾਲੀ ਇੱਕ ਮਹਿਲਾ ਨੇ ਦਹੇਜ ਉਤਪੀੜਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਦੋਸ਼ ਸੀ ਕਿ ਜਾਂਚ ਦੌਰਾਨ ਪੁਲਿਸ ਨੇ ਉਸ ਦੇ ਸਹੁਰੇ ਦਾ ਨਾਮ ਮਾਮਲੇ ਵਿੱਚ ਸ਼ਾਮਲ ਨਹੀਂ ਕੀਤਾ, ਜਦਕਿ ਉਸ ਨੇ 6 ਲੱਖ ਰੁਪਏ ਲੈਣ ਸਬੰਧੀ ਦਸਤਾਵੇਜ਼ੀ ਸਬੂਤ ਵੀ ਪੁਲਿਸ ਨੂੰ ਦਿੱਤੇ ਸਨ। ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਤਰੀ ਨੇ ਕਾਰਵਾਈ ਦੇ ਹੁਕਮ ਜਾਰੀ ਕੀਤੇ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਕੁੱਲ 10 ਜਨਤਕ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 7 ਦਾ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮਦਦ ਨਾਲ ਨਿਪਟਾਰਾ ਕਰ ਦਿੱਤਾ ਗਿਆ। ਬਾਕੀ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ।

ਮੰਤਰੀ ਕ੍ਰਿਸ਼ਨ ਪਵਾਰ ਨੇ ਮੀਟਿੰਗ ਦੌਰਾਨ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਦੇ ਕਾਰਨਾਂ 'ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਅਤੇ ਸਮੇਂ ਸਿਰ ਹਾਜ਼ਰੀ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande