ਅਗਸਤ ਤੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ, ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੀ ਹੋਵੇਗੀ ਰਜਿਸਟ੍ਰੇਸ਼ਨ : ਅਰਵਿੰਦ ਕੇਜਰੀਵਾਲ
ਅਗਸਤ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਡੇਢ ਲੱਖ ਸ਼ਰਧਾਲੂਆਂ ਨੂੰ ਮੁਫ਼ਤ ਦਰਸ਼ਨ ਕਰਵਾਉਣ ਦਾ ਟੀਚਾ ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਅਗਸਤ ਮਹੀਨੇ ਤੋਂ ਆਪਣੀ ਮੁਫ਼ਤ ਤੀਰਥ ਯਾਤਰਾ ਸਕੀਮ ਦਾ ਦਾਇਰਾ ਵਧਾਉਂਦਿ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ।


ਅਗਸਤ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਡੇਢ ਲੱਖ ਸ਼ਰਧਾਲੂਆਂ ਨੂੰ ਮੁਫ਼ਤ ਦਰਸ਼ਨ ਕਰਵਾਉਣ ਦਾ ਟੀਚਾ

ਚੰਡੀਗੜ੍ਹ, 20 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਅਗਸਤ ਮਹੀਨੇ ਤੋਂ ਆਪਣੀ ਮੁਫ਼ਤ ਤੀਰਥ ਯਾਤਰਾ ਸਕੀਮ ਦਾ ਦਾਇਰਾ ਵਧਾਉਂਦਿਆਂ ਤਿੰਨ ਨਵੇਂ ਧਾਰਮਿਕ ਰੂਟ ਸ਼ਾਮਲ ਕਰੇਗੀ। ਹੁਣ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ ਜੀ–ਸਾਲਾਸਰ, ਹਰਿਦੁਆਰ–ਰਿਸ਼ੀਕੇਸ਼ ਅਤੇ ਮਥੁਰਾ–ਵ੍ਰਿੰਦਾਵਨ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਮਿਲੇਗੀ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਮਹੀਨੇ ਵਿੱਚ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਦਾ ਟੀਚਾ ਡੇਢ ਲੱਖ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣਾ ਹੈ। ਯਾਤਰੀਆਂ ਲਈ ਏ.ਸੀ. ਬੱਸਾਂ, ਹੋਟਲ ਵਿੱਚ ਠਹਿਰਣ, ਭੋਜਨ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਯੋਜਨਾ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾ ਰਹੀ ਹੈ। ਹੁਣ ਇਸ ਦਾ ਵਿਸਥਾਰ ਕਰਕੇ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਅਤੇ ਧਾਰਮਿਕ ਆਸਥਾ ਨਾਲ ਜੁੜੀਆਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande