ਸਵੀਪ ਟੀਮ ਪਹੁੰਚੀ ਝੁੱਗੀ-ਝੌਂਪੜੀਆਂ ਤੱਕ, ਯੋਗ ਵੋਟਰਾਂ ਤੋਂ ਭਰਵਾਏ ਐਨਿਊਮਰੇਸ਼ਨ ਫਾਰਮ
ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਹਰ ਯੋਗ ਵੋਟਰ ਤੱਕ ਪਹੁੰਚਣ ਲਈ ਫੀਲਡ ਦੌਰੇ ਜਾਰੀਮੋਹਾਲੀ, 20 ਜੁਲਾਈ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਐੱਸ.ਏ.
ਸੈਕਟਰ-80 ਨੇੜੇ ਸਥਿਤ ਝੁੱਗੀ-ਝੌਂਪੜੀਆਂ ਦੇ ਐਨਿਊਮਰੇਸ਼ਨ ਫਾਰਮ ਦਿੰਦੇ ਹੋਏ।


ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਹਰ ਯੋਗ ਵੋਟਰ ਤੱਕ ਪਹੁੰਚਣ ਲਈ ਫੀਲਡ ਦੌਰੇ ਜਾਰੀਮੋਹਾਲੀ, 20 ਜੁਲਾਈ (ਹਿੰ.ਸ.)| ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਐੱਸ.ਏ.ਐੱਸ. ਨਗਰ ਦੀ ਸਵੀਪ ਟੀਮ ਵੱਲੋਂ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਫੀਲਡ ਦੌਰੇ ਲਗਾਤਾਰ ਜਾਰੀ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਦੀ ਅਗਵਾਈ ਹੇਠ ਟੀਮ ਨੇ ਮੋਹਾਲੀ ਦੇ ਬੂਥ ਨੰਬਰ 92 ਅਧੀਨ ਸੈਕਟਰ-80 ਨੇੜੇ ਸਥਿਤ ਝੁੱਗੀ-ਝੌਂਪੜੀਆਂ ਦਾ ਦੌਰਾ ਕੀਤਾ। ਟੀਮ ਨੇ ਉੱਥੇ ਰਹਿੰਦੇ ਕਰੀਬ 40 ਯੋਗ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਸਹੀ ਅਤੇ ਅਪਡੇਟ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਇਸ ਦੌਰਾਨ ਯੋਗ ਵੋਟਰਾਂ ਤੋਂ ਐਨਿਊਮਰੇਸ਼ਨ ਫਾਰਮ ਵੀ ਭਰਵਾਏ ਗਏ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ ਸਿਰ ਆਪਣੇ ਫਾਰਮ ਜਮ੍ਹਾਂ ਕਰਵਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ ਨੇ ਬੂਥ ਲੈਵਲ ਅਫ਼ਸਰ ਆਰਤੀ ਵੱਲੋਂ ਹਰ ਯੋਗ ਵੋਟਰ ਤੱਕ ਪਹੁੰਚਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਵੰਚਿਤ ਅਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਯੋਗ ਵੋਟਰਾਂ ਤੱਕ ਪਹੁੰਚ ਕਰਕੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ।ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸੁਰਿੰਦਰ ਬੱਤਰਾ ਅਤੇ ਆਰ.ਕੇ. ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਜੋ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਅਤੇ ਅਪਡੇਟ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande