ਬਹਾਦਰ ਸਿੰਘ ਓ.ਕੇ. ਨੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਵਿਧਾਇਕ ਅਨਮੋਲ ਗਗਨ ਮਾਨ ਨੇ ਸਿਰੋਪਾਓ ਭੇਟ ਕਰ ਕੀਤਾ ਸਨਮਾਨ, ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਕੁਰਾਲੀ, 21 ਜੁਲਾਈ (ਹਿੰ.ਸ.)| ਨਗਰ ਕੌਂਸਲ ਕੁਰਾਲੀ ਦੇ ਨਵੇਂ ਪ੍ਰਧਾਨ ਵਜੋਂ ਬਹਾਦਰ ਸਿੰਘ ਓ.ਕੇ. ਨੇ ਵਿਧਾਇਕ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲ ਲਿਆ। ਸਮਾਗਮ ਦੀ ਸ਼ੁਰੂਆ
ਨਗਰ ਕੌਂਸਲ ਕੁਰਾਲੀ ਦੇ ਨਵੇਂ ਪ੍ਰਧਾਨ ਬਹਾਦਰ ਸਿੰਘ ਓ.ਕੇ. ਨੂੰ ਗੁਲਦਸਤਾ ਭੇਂਟ ਕਰ ਵਧਾਈ ਦਿੰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ।


ਵਿਧਾਇਕ ਅਨਮੋਲ ਗਗਨ ਮਾਨ ਨੇ ਸਿਰੋਪਾਓ ਭੇਟ ਕਰ ਕੀਤਾ ਸਨਮਾਨ, ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ

ਕੁਰਾਲੀ, 21 ਜੁਲਾਈ (ਹਿੰ.ਸ.)| ਨਗਰ ਕੌਂਸਲ ਕੁਰਾਲੀ ਦੇ ਨਵੇਂ ਪ੍ਰਧਾਨ ਵਜੋਂ ਬਹਾਦਰ ਸਿੰਘ ਓ.ਕੇ. ਨੇ ਵਿਧਾਇਕ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲ ਲਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਤੋਂ ਬਾਅਦ ਅਹੁਦਾ ਸੰਭਾਲਣ ਦੀ ਰਸਮ ਅਦਾ ਕੀਤੀ ਗਈ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਬਹਾਦਰ ਸਿੰਘ ਓ.ਕੇ. ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕੁਰਾਲੀ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਪ੍ਰਧਾਨ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਅਪੀਲ ਵੀ ਕੀਤੀ।

ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਕੁਰਾਲੀ ਅਤੇ ਗੁਰਦੁਆਰਾ ਸਾਹਿਬ ਸੋਲਖੀਆਂ ਦੇ ਮੁੱਖ ਗ੍ਰੰਥੀ ਸਾਹਿਬਾਨ ਵੱਲੋਂ ਵੀ ਬਹਾਦਰ ਸਿੰਘ ਓ.ਕੇ. ਨੂੰ ਸਿਰੋਪਾਓ ਭੇਟ ਕਰਕੇ ਅਸ਼ੀਰਵਾਦ ਦਿੱਤਾ ਗਿਆ। ਸਮਾਗਮ ਦਾ ਸੰਚਾਲਨ ਕੌਂਸਲਰ ਪ੍ਰਦੀਪ ਸਿੰਘ ਰੂੜਾ ਨੇ ਕੀਤਾ।

ਆਪਣੇ ਸੰਬੋਧਨ ਵਿੱਚ ਬਹਾਦਰ ਸਿੰਘ ਓ.ਕੇ. ਨੇ ਵਿਧਾਇਕ ਅਨਮੋਲ ਗਗਨ ਮਾਨ, ਸਮਾਗਮ ਵਿੱਚ ਸ਼ਾਮਲ ਪਤਵੰਤਿਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝਦੇ ਹਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਕੁਰਾਲੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਗੇ।

ਉਨ੍ਹਾਂ ਇਸ ਮੌਕੇ ਸ਼ਹਿਰ ਦੀਆਂ ਅਹਿਮ ਲੋੜਾਂ ਵੀ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਵਿੱਚ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਨਵੇਂ ਟਿਊਬਵੈੱਲ ਲਗਾਉਣਾ ਅਤੇ ਸਰਕਾਰੀ ਹਸਪਤਾਲ ਦਾ ਅਪਗ੍ਰੇਡੇਸ਼ਨ ਕਰਨਾ ਪ੍ਰਮੁੱਖ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣਗੇ।

ਸਮਾਗਮ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਾਈਸ ਪ੍ਰਧਾਨ ਸ਼ਮਾ ਕਾਲੀਆ, ਵੱਖ-ਵੱਖ ਕੌਂਸਲਰ, ਨਗਰ ਕੌਂਸਲ ਦੇ ਅਧਿਕਾਰੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਨੇੜਲੇ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਸ਼ਹਿਰ ਵਾਸੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande