ਫਾਜ਼ਿਲਕਾ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਜਾਰੀ, ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਦੇ ਚਲਾਨ
ਫਾਜ਼ਿਲਕਾ, 21 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਬੱਸਾਂ ਅਤੇ ਵੈਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ।


ਫਾਜ਼ਿਲਕਾ, 21 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਬੱਸਾਂ ਅਤੇ ਵੈਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਫਾਜ਼ਿਲਕਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਵਾਹਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਕੂਲ ਵਾਹਨਾਂ ਵਿੱਚ ਸੁਰੱਖਿਆ ਨਾਲ ਸਬੰਧਤ ਸਾਰੇ ਲਾਜ਼ਮੀ ਪ੍ਰਬੰਧ ਯਕੀਨੀ ਬਣਾਏ ਜਾਣ। ਇਨ੍ਹਾਂ ਵਿੱਚ ਬੱਸਾਂ 'ਤੇ ਗਰਿੱਲਾਂ, ਸਪੀਡ ਗਵਰਨਰ, ਫਸਟ ਏਡ ਬਾਕਸ, ਐਮਰਜੈਂਸੀ ਐਗਜ਼ਿਟ, ਸੀਸੀਟੀਵੀ ਕੈਮਰੇ, ਬੱਚਿਆਂ ਲਈ ਸਮਰੱਥਾ ਅਨੁਸਾਰ ਸੀਟਾਂ, ਡਰਾਈਵਰ ਦਾ ਤਜਰਬਾ, ਨੇਮ ਪਲੇਟ, ਸਕੂਲ ਦਾ ਨਾਮ ਅਤੇ ਹੋਰ ਸੁਰੱਖਿਆ ਮਾਪਦੰਡ ਸ਼ਾਮਲ ਹਨ।

ਰੀਤੂ ਬਾਲਾ ਨੇ ਚੇਤਾਵਨੀ ਦਿੱਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਅਜੈ ਸ਼ਰਮਾ, ਸੋਸ਼ਲ ਵਰਕਰ ਜਸਵਿੰਦਰ ਕੌਰ, ਟ੍ਰੈਫਿਕ ਪੁਲਿਸ ਇੰਚਾਰਜ ਏਐਸਆਈ ਮਲਕੀਤ ਸਿੰਘ, ਸੁਰਿੰਦਰ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਕ੍ਰਿਸ਼ਨ ਕਾਤ ਵੀ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande