
ਫਾਜ਼ਿਲਕਾ, 21 ਜੁਲਾਈ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਪੱਕਾ ਚਿਸਤੀ ਅਤੇ ਮੰਡੀ ਹਜ਼ੂਰ ਸਿੰਘ ਵਾਲਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤੀਰਥ ਸਥਾਨਾਂ ਦੇ ਦਰਸਨਾਂ ਲਈ ਬੱਸਾਂ ਰਵਾਨਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।ਇਸ ਦੌਰਾਨ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਤੀਰਥ ਯਾਤਰਾ ਬੱਸ ਰਾਹੀਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ, ਜਲ੍ਹਿਆਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ|ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਹੁਣ ਇਸ ਤੀਰਥ ਯਾਤਰਾ ਬੱਸ ਰਾਹੀਂ ਉਹ ਤੀਰਥ ਸਥਾਨਾਂ ਦੇ ਦਰਸਨ ਕਰ ਸਕਣਗੇ।ਇਸ ਮੌਕੇ ਸਰਪੰਚ ਸੁਖਦੀਪ, ਪੰਚ ਬਲਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਅੰਗਰੇਜ ਸਿੰਘ, ਪੰਚ ਅਮਨਦੀਪ, ਪੰਚ ਸਵਰਨ ਸਿੰਘ, ਪੰਚ ਅੰਕੁਸ਼ ਕੁਮਾਰ ਅਤੇ ਪੰਚ ਗੁਰਜੰਟ ਸਿੰਘ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH