ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ ਪਾਰਕ ’ਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਅੰਮ੍ਰਿਤਸਰ, 21 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਪਾਰਕ ’ਚ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ।


ਅੰਮ੍ਰਿਤਸਰ, 21 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਇਲਾਕੇ ਵਿੱਚ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।ਵਿਧਾਇਕਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 35 ਦੀ ਨੁਹਾਰ ਬਦਲਣਾ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ ਸਿਰ ਉਪਲਬਧ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande