ਮੋਹਾਲੀ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਕੀਤੀਆਂ ਰਵਾਨਾ
ਮੋਹਾਲੀ, 21 ਜੁਲਾਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-114 ਆਂਸਲ ਵਿਖੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਪੱਤ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।


ਮੋਹਾਲੀ, 21 ਜੁਲਾਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-114 ਆਂਸਲ ਵਿਖੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਦੌਰਾਨ ਜਦੋਂ ਸ਼ਰਧਾਲੂ ਤਿੰਨ ਦਿਨ ਇਕੱਠੇ ਸੰਗਤ ਦੇ ਰੂਪ ਵਿੱਚ ਯਾਤਰਾ ਕਰਦੇ ਹਨ ਤਾਂ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮ ਲੋਕਾਂ ਨੂੰ ਇੱਕ-ਦੂਜੇ ਨਾਲ ਜੋੜਦੇ ਹਨ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਬੰਦ ਕਰਨ ਦੀਆਂ ਚਰਚਾਵਾਂ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਮੋਹਾਲੀ ਤੋਂ ਸਿਰਫ਼ ਇੱਕ ਬੱਸ ਚੱਲਦੀ ਸੀ, ਫਿਰ ਦੋ ਬੱਸਾਂ ਚਲਾਈਆਂ ਗਈਆਂ ਅਤੇ ਹੁਣ ਹਰ ਰੋਜ਼ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਖਾਟੂ ਸ਼ਿਆਮ, ਬਾਲਾਸਰ ਅਤੇ ਹਰਿਦੁਆਰ ਲਈ ਤਿੰਨ ਹੋਰ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਮੋਹਾਲੀ ਤੋਂ ਰੋਜ਼ਾਨਾ ਕੁੱਲ ਛੇ ਬੱਸਾਂ ਤੀਰਥ ਯਾਤਰਾ ਲਈ ਚੱਲਣਗੀਆਂ।ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਇੱਕ ਬੱਸ ਸੈਕਟਰ-114, ਦੂਜੀ ਸੈਕਟਰ-69 ਅਤੇ ਤੀਜੀ ਪਿੰਡ ਨਡਿਆਲੀ ਤੋਂ ਰਵਾਨਾ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਮਹਿਲਾਵਾਂ ਲਈ ਇੱਕ ਹਜ਼ਾਰ ਅਤੇ 1500 ਰੁਪਏ ਮਹੀਨਾਵਾਰ ਸਹਾਇਤਾ ਯੋਜਨਾ ਨੂੰ ਵੀ ਲਾਗੂ ਕਰ ਦਿੱਤਾ ਗਿਆ ਹੈ। ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ।ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਬਿਨਾਂ ਸੱਦੇ ਇਨ੍ਹਾਂ ਵਿੱਚ ਸ਼ਾਮਲ ਹੋ ਕੇ ਆਪਣੇ ਸੁਝਾਅ ਦੇ ਰਹੇ ਹਨ।ਇਸ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਫੂਲਰਾਜ ਸਿੰਘ (ਸਟੇਟ ਐਵਾਰਡੀ) ਨੇ ਕਿਹਾ ਕਿ ਮੀਂਹ ਦੇ ਬਾਵਜੂਦ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯੋਜਨਾ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਆਗੂ, ਜਨ ਪ੍ਰਤੀਨਿਧੀ ਅਤੇ ਸਮਾਜਿਕ ਆਗੂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande